Punjab Education News: ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ: ਪੰਜਾਬ ਦੇ ਇਸ ਇਲਾਕੇ ਨੂੰ ਮਿਲਿਆ ਵੱਡਾ ਤੋਹਫ਼ਾ

Punjab Education News
Punjab Education News: ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ: ਪੰਜਾਬ ਦੇ ਇਸ ਇਲਾਕੇ ਨੂੰ ਮਿਲਿਆ ਵੱਡਾ ਤੋਹਫ਼ਾ

Punjab Education News: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਦਹੀਯਾ

Punjab Education News: ਤਲਵੰਡੀ (ਬਸੰਤ ਸਿੰਘ ਬਰਾੜ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ ’ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਅੱਜ ਵਿਧਾਇਕਾਂ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।

ਇਨ੍ਹਾਂ ਉਦਘਾਟਨਾਂ ਦੀ ਲੜੀ ਵਿੱਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜੀਦਪੁਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਿਸ਼ਰੀ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਣਾ ਸਿੰਘ ਵਾਲਾ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। Punjab Education News

Read Also : Heavy Rain: ਭਾਰੀ ਮੀਂਹ ਕਾਰਨ ਆਇਆ ਹੜ੍ਹ, 33 ਲੋਕਾਂ ਦੀ ਮੌਤ

ਇਸ ਮੌਕੇ ਵਿਧਾਇਕ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਉਨ੍ਹਾਂ ਨੂੰ ਅਕਾਦਮਿਕ ਤੌਰ ’ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮੈਡਮ ਮੁਨੀਲਾ ਅਰੋੜਾ, ਪਲਵਿੰਦਰ ਸਿੰਘ ਬਰਾੜ ਸਿੱਖਿਆ ਕੋਆਰਡੀਨੇਟਰ ਹਲਕਾ ਫਿਰੋਜਪੁਰ ਦਿਹਾਤੀ, ਸਰਦਾਰ ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ ਹਲਕਾ ਮੀਡੀਆ ਕੋਆਰਡੀਨੇਟਰ, ਸੁਖਚੈਨ ਸਿੰਘ, ਪਵਨ ਮਦਾਨ, ਸ਼ਾਮ ਸਿੰਘ ਮੁੱਦਕਾ, ਮਨੀ ਸੰਧੂ, ਸੁਖਦੀਪ ਸਿੰਘ ਉਗੋਕੇ, ਬਲਵਿੰਦਰ ਸਿੰਘ ਲਾਡੀ ਬਜੀਦਪੁਰ, ਹਰਮਨ ਸਿੰਘ ਭੰਬਾ ਲੰਡਾ ਆਦਿ ਹਾਜ਼ਰ ਸਨ।