ਰਾਹੁਲ ਗਾਂਧੀ ਦੀ ਮੌਜ਼ੂਦਗੀ ’ਚ ਪੰਜਾਬ ਏਕਤਾ ਪਾਰਟੀ ਦਾ ਕਾਂਗਰਸ ’ਚ ਰਲੇਵਾਂ
ਨਵੀਂ ਦਿੱਲੀ । ਪੰਜਾਬ ਏਕਤਾ ਪਾਰਟੀ ਦੇ ਤਿੰਨ ਵਿਧਾਇਕਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਆਪਣੀ ਪਾਰਟੀ ਨੂੰ ਕਾਂਗਰਸ ਦੇ ਨਾਲ ਰਲੇਵਾਂ ਕਰਨ ਦਾ ਐਲਾਨ ਕੀਤਾ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਪਾ ’ਚ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਭੁਲੱਥ ਤੋਂ ਪੰਜਾਬ ਏਕਤਾ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਾਰਟੀ ਦੇ ਮੌਕੇ ’ਦੇ ਵਿਧਾਇਕ ਸਰਦਾਰ ਜਗਦੇਵ ਸਿੰਘ ਤੇ ਵਿਧਾਇਕ ਨਿਰਮਲ ਸਿੰਘ ਨੇ ਅੱਜ ਦੁਪਹਿਰੇ ਰਾਹੁਲ ਗਾਂਧੀ ਨਾਲ 12 ਤੁਗਲ ਲੇਨ ਰਿਹਾਇਸ਼ ’ਤੇ ਮੁਲਾਕਾਤ ਕੀਤੀ ਤੇ ਕਾਂਗਰਸ ਦੇ ਨਾਲ ਆਪਣੀ ਪਾਰਟੀ ਦੇ ਰਲੇਵੇ ਦਾ ਐਲਾਨ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਜਨਰਲ ਸਕੱਤਰ ਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਵੀ ਮੌਜ਼ੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।