ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿਖੇ ਪ੍ਰ੍ਰੈਸ ਕਾਨਫੰਰਸ ਕੀਤੀ। ਇਸ ਦੌਰਾਨ ਉਨ੍ਹਾਂ ਵਾਤਾਵਰਨ ਨੂੰ ਸੁਧਾਰਨ ਲਈ ਕਈ ਅਹਿਮ ਐਲਾਨ ਕੀਤੇ। ਪੰਜਾਬ ਦਾ ਲਗਾਤਾਰ ਗੰਦਲਾ ਹੁੰਦੇ ਜਾ ਰਹੇ ਵਾਤਾਵਰਨ ਨੂੰ ਲੈ ਕੇ ਮੀਤ ਹੇਅਰ ਕਾਫੀ ਨਿਰਾਸ਼ ਦਿਸੇ। ਵਾਤਵਰਨ ’ਚ ਸੁਧਾਰ ਲਈ ਪੰਜਾਬ ਸਰਕਾਰ ਵੱਡੇ ਕਦਮ ਚੁੱਕਣ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 5 ਅਗਸਤ ਤੋਂ ਇੱਕ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਧੂਰੀ ਤੋਂ ਕਰਨਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਤੇ ਲੋਕਾਂ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ’ਚ ਪਲਾਸਟਿਕ ਦੇ ਲਿਫਾਫੇ ਬੈਨ ਹੋਣਗੇ ਤੇ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕਿਸੇ ਨਾਲ ਕੋਈ ਲਿਹਾਜ ਨਹੀਂ ਵਰਤੀ ਜਾਵੇਗੀ। ਜੋ ਵੀ ਪਲਾਸਟਿਕ ਲਿਫਾਫੇ ਦੀ ਵਰਤੇ ਕਰਦੇ ਫੜੇ ਗਏ ਉਹ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ