Punjab Farmers: ਐਸਡੀਐਮ ਪ੍ਰਮੋਦ ਸਿੰਗਲਾ ਵੱਲੋਂ ਦਰਜਨ ਤੋਂ ਵਧੇਰੇ ਪਿੰਡਾਂ ਦਾ ਦੌਰਾ
Punjab Farmers: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਨਾਮ ਉਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਸਬ ਡਵੀਜ਼ਨ ਅਧੀਨ ਆਉਂਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪਿੰਡ ਮਹਿਲਾਂ, ਨਾਗਰੀ, ਮੋੜਾ, ਤਰੰਜਲੀ ਖੇੜਾ, ਰਟੋਲਾਂ, ਚੱਠਾ ਨਨਹੇੜਾ, ਛਾਹੜ, ਛਾਜਲੀ, ਮੈਦੇਵਾਸ, ਮੋਜੋਵਾਲ, ਉਗਰਾਹਾਂ ਅਤੇ ਬਖਸ਼ੀਵਾਲਾ ਵਿਖੇ ਕੀਤੇ ਗਏ ਦੋਰਿਆਂ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਯਕੀਨ ਦਿਵਾਇਆ ਹੈ ਕਿ ਉਹ ਪਰਾਲੀ ਨੂੰ ਨਹੀਂ ਸਾੜਨਗੇ।
Read Also : Delhi AQI Today: ਦਿੱਲੀ ਦੇ ਕਈ ਇਲਾਕਿਆਂ ’ਚ ਹਵਾ ਗੁਣਵੱਤਾ ਸੂਚਕਾਂਕ 450 ਕਰੀਬ ਪਹੁੰਚਿਆ
ਐਸਡੀਐਮ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਸੁਹਿਰਦ ਯਤਨ ਚੁੱਕਣ ਦੀ ਲੋੜ ਹੈ ਕਿਉਂਕਿ ਵਧ ਰਿਹਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਖਤਰੇ ਦੀ ਘੰਟੀ ਹੈ। ਉਹਨਾਂ ਕਿਹਾ ਕਿ ਅੱਜ ਇਸ ਵਿਸ਼ੇ ਉੱਤੇ ਹੀ ਪੁਲਿਸ ਸਟੇਸ਼ਨ ਛਾਜਲੀ ਵਿਖੇ ਡੀਐਸਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਦੀ ਮੌਜੂਦਗੀ ਵਿੱਚ ਵੱਖ-ਵੱਖ ਪਿੰਡਾਂ ਦੇ ਨਵੇਂ ਬਣੇ ਪੰਚਾਂ, ਸਰਪੰਚਾਂ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪਰਾਲੀ ਨੂੰ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਸਾਰੇ ਹੀ ਨਾਗਰਿਕਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਹਰ ਕਿਸਾਨ ਤੱਕ ਇਹ ਸੁਨੇਹਾ ਪਹੁੰਚਾਉਣ ਲਈ ਸਾਰਥਕ ਭੂਮਿਕਾ ਨਿਭਾਉਣਗੇ । Punjab Farmers