ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਅਤੇ ਮੋਹਾਲੀ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ 4 ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੀਆਂ ਅਰਥੀਆਂ ਫੂਕਣ ਦਾ ਐਲਾਨ 

old pension sceam

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ

ਫਰੀਦਕੋਟ, (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਸਕੀਮ (Old Pension Scheme) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ (ਸਬੰਧਿਤ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗਡ਼੍ਹ ਵੱਲੋਂ ਪਿਛਲੇ ਦਿਨੀਂ ਮੋਹਾਲੀ ਵਿਖੇ ਸੂਬਾ ਪੱਧਰ ਦੀ ਰੈਲੀ ਅਤੇ 7 ਫੇਜ ਚੌਕ ਵਿੱਚ ਟਰੈਫਿਕ ਜਾਮ ਕੀਤਾ ਗਿਆ ਸੀ । ਇਸ ਸਮੇਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੋਹਾਲੀ ਵੱਲੋਂ ਇੱਕ ਦੋ ਦਿਨਾਂ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਬਜਟ ਸੈਸ਼ਨ ਦੇ ਤੁਰੰਤ ਬਾਅਦ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ । (Old Pension Scheme )

ਪੰਜਾਬ ਸਰਕਾਰ ਵੱਲੋਂ ਆਪਣੇ ਬਜਟ ਸੈਸ਼ਨ ਦੌਰਾਨ ਇਸ ਮੰਗ ਪ੍ਰਤੀ ਧਾਰਨ ਕੀਤੀ ਚੁੱਪ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸਮੂਹ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਮਿਤੀ 4 ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੀਆਂ ਅਰਥੀਆਂ ਫੂਕਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ , ਕੋ ਕਨਵੀਨਰ ਟਹਿਲ ਸਿੰਘ ਸਰਾਭਾ , ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ,ਕੰਵਲਜੀਤ ਸਿੰਘ ਰੋਪੜ , ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ , ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ , ਕਾਰਜਕਾਰੀ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ ਅਤੇ ਸੂਬਾਈ ਆਗੂ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਵਾਂਗ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਨਾ ਕੀਤੇ ਗਏ ਤਾਂ 4 ਅਤੇ 5 ਜੁਲਾਈ ਨੂੰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਪੂਰੇ ਪੰਜਾਬ ਵਿੱਚ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜੋ ਕਿ ਇਸ ਅਹਿਮ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਤੇ ਦਿਨੋਂ ਦਿਨ ਤਿੱਖਾ ਕੀਤਾ ਜਾਵੇਗਾ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ