Punjab News| ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀ ਸਰਕਾਰ ਦੇ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਦੇ ਬਕਾਏ 2023-24 ਵਿੱਚ ਕੀਤੇ ਗਏ ਜਾਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਹਮਲਾ ਬੋਲਿਆ ਹੈ। ਪਾਰਟੀ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਬੰਦ ਕਰ ਦਿੱਤੇ ਤਾਂ ਜੋ ਉਹ ਪੜ੍ਹ ਨਾ ਸਕਣ।
ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Punjab News) ਨੇ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਵਜ਼ੀਫ਼ੇ ਦੇ ਨਾਂਅ ‘ਤੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। Punjab News
ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਕੋਲ ਇਹ ਮੁੱਦਾ ਨਹੀਂ ਉਠਾਇਆ :ਚੀਮਾ
ਉਨਾਂ ਅਕਾਲੀ ਦਲ ’ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ 2014 ਤੋਂ 2020 ਤੱਕ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ’ਚ ਕੈਬਨਿਟ ਮੰਤਰੀ ਰਹੇ, ਪਰੰਤੂ ਉਨਾਂ ਕਦੇ ਵੀ ਕੇਂਦਰ ਸਰਕਾਰ ਕੋਲ ਇਹ ਮੁੱਦਾ ਨਹੀਂ ਉਠਾਇਆ। ਇਸ ਤੋਂ ਪਤਾ ਲੱਗਦਾ ਹੈ ਕਿ ਤਿੰਨੋਂ ਪਾਰਟੀਆਂ ਸਿਰਫ਼ ਵੋਟਾਂ ਲਈ ਦਲਿਤਾਂ ਨਾਲ ਸਾਜ਼ਿਸ਼ਾਂ ਕਰਦੀਆਂ ਹਨ। ਪ੍ਰੈਸ ਕਾਨਫ਼ਰੰਸ ਵਿੱਚ ਹਰਪਾਲ ਚੀਮਾ ਦੇ ਨਾਲ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਸ਼੍ਰੀਨਗਰ ‘ਚ ਸਵਾਰੀਆਂ ਨਾਲ ਭਰੀ ਬੱਸ ‘ਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ, 10 ਦੀ ਮੌਤ
ਉਨਾਂ ਕਿਹਾ ਕਿ ਵਜ਼ੀਫ਼ਾ ਬੰਦ ਕਰਨ ਦਾ ਨਤੀਜਾ ਹੀ ਹੈ ਕਿ ਦਲਿਤ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਦੀ ਗਿਣਤੀ ਕਾਫ਼ੀ ਘੱਟ ਗਈ ਹੈ। 2020-21 ਵਿੱਚ ਇਹ ਅੰਕੜਾ 2.5 ਲੱਖ ਤੋਂ ਘਟ ਕੇ 176000 ਰਹਿ ਗਿਆ। ਇਸ ਦੇ ਨਾਲ ਹੀ ਜਦੋਂ ’ਆਪ’ ਸਰਕਾਰ ਨੇ ਪੈਸਾ ਜਾਰੀ ਕੀਤਾ ਤਾਂ ਦਲਿਤ ਵਿਦਿਆਰਥੀਆਂ ਦੀ ਪੜਾਈ ’ਚ ਦਿਲਚਸਪੀ ਫਿਰ ਤੋਂ ਵਧ ਗਈ, ਜਿਸ ਕਾਰਨ 2022-23 ’ਚ ਇਹ ਗਿਣਤੀ ਵਧ ਕੇ 2 ਲੱਖ 26 ਹਜ਼ਾਰ ਹੋ ਗਈ ਅਤੇ 2023 -24 ’ਚ ਇਹ ਗਿਣਤੀ ਹੋਰ ਵਧ ਕੇ ਕਰੀਬ 2 ਲੱਖ 40 ਹਜ਼ਾਰ ਹੋ ਗਈ।
ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਸੀਂ 2023-24 ਵਿੱਚ ਪਿਛਲੀ ਸਰਕਾਰ ਦੌਰਾਨ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਜਾਰੀ ਕੀਤੇ। ਜੂਨ 2023 ਵਿੱਚ 183 ਕਰੋੜ ਰੁਪਏ ਅਤੇ ਅਗਸਤ 2023 ਵਿੱਚ 181 ਕਰੋੜ ਰੁਪਏ ਜਾਰੀ ਕੀਤੇ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਮਿਲੀ ਅਤੇ ਉਨਾਂ ਦੀ ਪਡ਼੍ਹਾਈ ਮੁੜ ਫਿਰ ਤੋਂ ਸ਼ੁਰੂ ਹੋ ਸਕੀ। ਇਸ ਸਾਲ ਵੀ ਬਜਟ ਪਾਸ ਹੁੰਦੇ ਹੀ ਅਸੀਂ ਸੂਬਾ ਸਰਕਾਰ ਦੇ ਹਿੱਸੇ ਦਾ 40 ਫ਼ੀਸਦੀ 91 ਕਰੋੜ 46 ਲੱਖ ਰੁਪਏ ਜਾਰੀ ਕਰ ਦਿੱਤਾ, ਜਿਸ ਦਾ ਲਾਭ 117346 ਦਲਿਤ ਵਿਦਿਆਰਥੀਆਂ ਨੂੰ ਮਿਲੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ 2017 ਤੋਂ 2023 ਤੱਕ ਦੇ ਵਜ਼ੀਫ਼ੇ ਦੇ ਪੈਸੇ ਅਜੇ ਵੀ ਰੋਕੇ ਹੋਏ ਹਨ। Punjab News