Punjab Fire and Emergency Bill: ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ

Punjab Fire and Emergency Bill
Punjab Fire and Emergency Bill: ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ

ਸਤੰਬਰ ਮਹੀਨੇ ’ਚ ਵਿਧਾਨ ਸਭਾ ’ਚ ਹੋਇਆ ਸੀ ਪ੍ਰਸਤਾਵ ਪਾਸ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Fire and Emergency Bill: ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਹੁਣ ਅੱਗ ਨਾਲ ਸਬੰਧਤ ਐਨਓਸੀ ਹਰ ਸਾਲ ਦੀ ਬਜਾਏ ਤਿੰਨ ਸਾਲ ਬਾਅਦ ਲੈਣੀ ਪਵੇਗੀ। ਇਸ ਦੇ ਨਾਲ ਹੀ, ਬਿੱਲ ਅੱਗ ਨਾਲ ਸਬੰਧਤ ਗਤੀਵਿਧੀਆਂ ਦਾ ਨਿਰੀਖਣ ਕਰਨ ਤੇ ਖਰਾਬ ਪ੍ਰਦਰਸ਼ਨ ਨੂੰ ਸਜ਼ਾ ਦੇਣ ਲਈ ਇੱਕ ਰੈਗੂਲੇਟਰੀ ਢਾਂਚਾ ਵੀ ਬਣਾਏਗਾ। ਇਸ ਤੋਂ ਪਹਿਲਾਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਸਰਕਾਰ ਲਈ ਆਮਦਨ ਦੇ ਵਧਣਗੇ ਸਰੋਤ

ਅੱਗ ਬੁਝਾਊ ਵਿਭਾਗ ਕੋਲ ਹੁਣ ਸੂਬੇ ਦੀਆਂ ਸਾਰੀਆਂ ਇਮਾਰਤਾਂ ’ਤੇ ਫਾਇਰ ਟੈਕਸ ਲਾਉਣ ਦੀ ਸਮਰੱਥਾ ਹੋਵੇਗੀ। ਫਾਇਰ ਪ੍ਰਸ਼ਾਸਨ ਫਾਇਰ ਟੈਕਸ ’ਤੇ ਸੈੱਸ ਵੀ ਲਾ ਸਕਦਾ ਹੈ। ਫਾਇਰ ਡਿਪਾਰਟਮੈਂਟ ਜਨਤਾ ਦੇ ਮੈਂਬਰਾਂ ਨੂੰ ਅੱਗ ਦੀ ਰੋਕਥਾਮ ਤੇ ਨਿਯੰਤਰਣ ਨਾਲ ਸਬੰਧਤ ਅਗਾਊਂ ਸੇਵਾਵਾਂ ਪ੍ਰਦਾਨ ਕਰਨ ਲਈ ਉਪਭੋਗਤਾ ਫੀਸਾਂ ਇਕੱਠੀ ਕਰ ਸਕਦਾ ਹੈ।

ਸੂਬਾ ਪੱਧਰੀ ਐਮਰਜੈਂਸੀ ਸੇਵਾ ਬਣਾਈ

ਵਿਭਾਗ ਨੇ ਸੂਬਾ ਪੱਧਰੀ ਫਾਇਰ ਤੇ ਐਮਰਜੈਂਸੀ ਸੇਵਾ ਬਣਾਈ ਹੈ। ਇਸ ਦੀ ਅਗਵਾਈ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਵੱਲੋਂ ਕੀਤੀ ਜਾਵੇਗੀ, ਜੋ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ’ਚ ਤਕਨੀਕੀ ਅਧਿਕਾਰੀਆਂ ਦੀ ਮਦਦ ਕਰੇਗਾ।