ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Holiday: ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ’ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਬਿਆਸ ਤੇ ਅਜਨਾਲਾ ਦੇ ਸਰਹੱਦੀ ਖੇਤਰਾਂ ’ਚ ਵਹਿ ਰਹੇ ਰਾਵੀ ਦਰਿਆ ’ਚ ਪਾਣੀ ਦੇ ਲਗਾਤਾਰ ਵਹਾਅ ਨੂੰ ਵੇਖਦੇ ਹੋਏ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 27 ਅਗਸਤ ਨੂੰ ਸਾਰੇ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਦੇ ਨਾਲ-ਨਾਲ, ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ 27 ਅਗਸਤ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਕਾਲਜਾਂ ਤੇ ਹੋਰ ਵਿਦਿਅਕ ਸੰਸਥਾਵਾਂ ’ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਖਬਰ ਵੀ ਪੜ੍ਹੋ : Floods Punjab: ਹੜ੍ਹਾਂ ਦੀ ਮਾਰ, ਪੰਜਾਬ ਪਿੰਡਾਂ ਦੇ ਹਾਲਾਤ ਬਦ ਤੋਂ ਬਦਤਰ, ਰਾਹਤ ਕਾਰਜਾਂ ’ਚ ਆ ਰਹੀ ਐ ਰੁਕਾਵਟ
ਅੰਮ੍ਰਿਤਸਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਹੁਣ ਤੱਕ ਬਿਆਸ ਦਰਿਆ ਜਾਂ ਰਾਵੀ ਦਰਿਆ ਨੇ ਕੋਈ ਨੁਕਸਾਨ ਨਹੀਂ ਪਹੁੰਚਾਇਆ ਹੈ, ਪਰ ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਭਾਰੀ ਮੀਂਹ ਤੇ ਬੱਦਲ ਫਟਣ ਕਾਰਨ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪ੍ਰਸ਼ਾਸਨ ਨੇ ਸੰਵੇਦਨਸ਼ੀਲ ਪਿੰਡਾਂ ਵਿੱਚ ਵੀ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦੀ ਟੀਮ, ਜਿਸ ’ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਏਡੀਸੀ ਰੋਹਿਤ ਗੁਪਤਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਸ਼ਾਮਲ ਹਨ, ਪਿਛਲੇ ਦੋ ਦਿਨਾਂ ਤੋਂ ਦਿਨ-ਰਾਤ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ 24 ਘੰਟੇ ਕੰਮ ਕਰ ਰਹੀ ਹੈ। Holiday