Job Alert Punjab: ਜੇਲ੍ਹ ਵਿਭਾਗ ’ਚ 532 ਅਸਾਮੀਆਂ ਲਈ ਭਰਤੀ ਨੂੰ ਮਿਲੀ ਮਨਜ਼ੂਰੀ
- 475 ਵਾਰਡਰ ਅਤੇ 57 ਮੈਟਰਨ ਕੀਤੇ ਜਾਣਗੇ ਭਰਤੀ
- ਪਹਿਲਾਂ ਤੋਂ ਚੱਲ ਰਹੀ ਭਰਤੀ ਪ੍ਰਕਿਰਿਆ ਦੇ ਨਾਲ-ਨਾਲ ਕੀਤੀ ਜਾਵੇਗੀ ਇਹ ਭਰਤੀ
Job Alert Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐੱਸਐੱਸਐੱਸ) ਬੋਰਡ ਰਾਹੀਂ ਭਰੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾਂ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ, ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ। Job Alert Punjab
Read Also : ਅਗਲੇ 4 ਦਿਨ ਭਾਰੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਚਿਤਾਵਨੀ
ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸਾਮੀਆਂ ਦੀ ਤੁਰੰਤ ਭਰਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਗਾਰਡਿੰਗ ਮੁਲਾਜ਼ਮਾਂ ਨੂੰ ਦੋਹਰੀ ਸ਼ਿਫਟ ਵਿੱਚ ਕੰਮ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।














