ਪੰਜਾਬ ਸਰਕਾਰ ਨੂੰ ਫਿਰ ਪਈ Supreme Court ’ਚ ਝਾੜ, ‘ਖ਼ਤਰੇ ਤੋਂ ਬਾਹਰ’ ਲਿਖ ਕੇ ਫਸਿਆ ਪੰਜਾਬ
Supreme Court: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਸੁਪਰੀਮ ਕੋਰਟ ’ਚ ਝਾੜ ਪਈ ਹੈ ਅਤੇ ਸਰਕਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੇ ਮਾਮਲੇ ’ਚ ਸਾਫ਼ ਅਤੇ ਠੀਕ ਤੱਥ ਹੀ ਪੇਸ਼ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਸ੍ਰ. ਡੱਲੇਵਾਲ ਨੂੰ ਖ਼ਤਰੇ ਤੋਂ ਬਾਹਰ ਲਿਖਿਆ ਸੀ, ਜਿਸ ਨੂੰ ਦੇਖ ਕੇ ਸੁਪਰੀਮ ਕੋਰਟ ਦੇ ਜਸਟਿਸ ਨੇ ਤਲਖ ਹੋ ਕੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਸਿਰਫ਼ ਹਾਲਤ ਵਿੱਚ ਸੁਧਾਰ ਹੀ ਲਾਈਨ ਹੀ ਲਿਖ ਸਕੇ। ਇਸ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਲਿਖ ਕੇ ਵਕੀਲ ਵੱਲੋਂ ਇਸ ਲਾਈਨ ਨੂੰ ਹਟਾ ਦਿੱਤਾ ਗਿਆ ਹੈ।
ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨਾਂ ਨਾਲ 14 ਫਰਵਰੀ ਨੂੰ ਹੋਣ ਵਾਲੀ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਵੀ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਹੁਣ ਅਗਲੀ ਸੁਣਵਾਈ ਫਰਵਰੀ ਦੇ ਆਖ਼ਰੀ ਹਫ਼ਤੇ ਵਿੱਚ ਰੱਖ ਦਿੱਤੀ ਗਈ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਵਕੀਲ ਨੇ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਦੀ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਕੇਂਦਰ ਸਰਕਾਰ ਨਾਲ 14 ਫਰਵਰੀ ਨੂੰ ਗੱਲਬਾਤ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ।
ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ ਤੋਂ ਸੰਤੁਸ਼ਟ ਸੁਪਰੀਮ ਕੋਰਟ, ਹੁਣ ਫਰਵਰੀ ਦੇ ਅੰਤ ’ਚ ਹੋਏਗੀ ਸੁਣਵਾਈ
ਇਸ ਗੱਲਬਾਤ ਦੇ ਸੱਦੇ ਨੂੰ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਵੀਕਾਰ ਕਰਨ ਦੇ ਨਾਲ ਹੀ ਮੈਡੀਕਲ ਸਹਾਇਤਾ ਵੀ ਲਈ ਗਈ ਹੈ, ਜਿਸ ਕਰਕੇ ਹੁਣ ਉਨ੍ਹਾਂ ਦੀ ਹਾਲਤ ਵਿੱਚ ਵੀ ਠੀਕ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਵਕੀਲ ਕਪਿਲ ਸਿਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਧਰਨੇ ਵਾਲੀ ਥਾਂ ਤੋਂ ਕੁਝ ਹੀ ਦੂਰੀ ‘ਤੇ ਬਣਾਏ ਗਏ ਆਰਜ਼ੀ ਹਸਪਤਾਲ ਵਿੱਚ ਰੱਖਿਆ ਜਾ ਰਿਹਾ ਹੈ। ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਉਨਾਂ ਨੂੰ ਵੀ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਬਾਰੇ ਜਾਣਕਾਰੀ ਮਿਲੀ ਹੈ ਅਤੇ ਇਸ ਮਾਮਲੇ ਵਿੱਚ ਮੀਟਿੰਗ ਤੋਂ ਬਾਅਦ ਫਰਵਰੀ ਦੇ ਆਖਰੀ ਹਫ਼ਤੇ ਵਿੱਚ ਸੁਣਵਾਈ ਹੋਏਗੀ। Supreme Court