ਸਾਡੇ ਨਾਲ ਸ਼ਾਮਲ

Follow us

17.9 C
Chandigarh
Thursday, February 19, 2026
More
    Home Breaking News ਪੰਜਾਬ ਸਰਕਾਰ ਨ...

    ਪੰਜਾਬ ਸਰਕਾਰ ਨੇ ਇੱਕ ਹੋਰ ਗਜ਼ਟਿਡ ਛੁੱਟੀ ਦਾ ਕੀਤਾ ਐਲਾਨ

    Holiday
    ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀ ਦੀ ਸੰਕੇਤਕ ਫੋਟੋ।

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਮਾਨ ਸਰਕਾਰ ਨੇ ਇੱਕ ਹੋਰ ਗਜ਼ਟਿਡ ਛੁੱਟੀ ਦਾ ਐਲਾਨ (Holiday in Punjab) ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਸਰਕਾਰ ਨੇ ਦੱਸਿਆ ਹੈ ਕਿ ਮਿਤੀ 16 ਨਵੰਬਰ 2023 ਦਿਨ ਵੀਰਵਾਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇੱਕ ਪੱਤਰਕਾਰ ਜਾਰੀ ਕੀਤਾ ਗਿਆ ਹੈ।

    ਪੱਤਰ ਵਿੱਚ ਲਿਖਿਆ ਹੈ ਕਿ ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਮਿਤੀ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। (Holiday in Punjab)

    Holiday in Punjab
    ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ।

    ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਪੁਸ਼ਪਿੰਦਰ ਸਿੰਘ ਗਿੱਲ ਮੁਅੱਤਲ

    ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ (Holiday in Punjab) ਕੀਤਾ ਗਿਆ ਸੀ ਕਿ 16 ਨਵੰਬਰ ਦੇ ਦਿਨ ਦੀ ਗਜ਼ਟਿਡ ਛੁੱਟੀ ਕੀਤੀ ਜਾਇਆ ਕਰੇਗੀ। ਇਸ ਤੋਂ ਪਹਿਲਾਂ ਇਹ ਰਾਖਵੀਂ ਛੁੱਟੀ ਹੋਇਆ ਕਰਦੀ ਸੀ।

    LEAVE A REPLY

    Please enter your comment!
    Please enter your name here