ਪੰਜਾਬ ਸਰਕਾਰ ਨੇ ਕੀਤਾ 26,454 ਨੌਕਰੀਆਂ ਦਾ ਐਲਾਨ, ਪੋਰਟਲ ਰਾਹੀਂ ਕਰ ਸਕਣਗੇ ਅਪਲਾਈ

job

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 50 ਦਿਨ ਕੀਤੇ ਪੂਰੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 50 ਦਿਨ ਪੂਰੇ ਹੋਣ ’ਤੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਬੇਰੁਜ਼ਗਾਰਾਂ ਲਈ 26,454 ਅਸਾਮੀਆਂ ਨੂੰ ਭਰਨ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ। ਮਾਨ ਨੇ ਕਿਹਾ ਕਿ ਇਸ ਵਾਰ ਨੌਕਰੀ ਲਈ ਭਰਤੀ ਬਿਨਾਂ ਸਿਫਾਰਿਸ਼ ਤੇ ਰਿਸ਼ਵਤ ਤੋਂ ਪਰਾਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦੇ ਇਸ਼ਤਿਹਾਰ ਆਉਂਦੇ ਰਹਿਣਗੇ।

ਸਰਕਾਰ ਨੇ 26,454 ਨੌਕਰੀਆਂ ਦਾ ਐਲਾਨ ਕੀਤਾ ਹੈ। ਤੁਸੀਂ ਪੋਰਟਲ ਰਾਹੀਂ ਨੌਕਰੀ ਲਈ ਅਰਜ਼ੀ ਦੇ ਸਕਦੇ ਹੋ। ਸੂਬਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਆਏ ਹਾਲੇ 50 ਦਿਨ ਹੋਏ ਹਨ ਤੇ ਆਪਣੇ ਵਾਅਦੇ ਅਨੁਸਾਰ ਨੌਜਵਾਨਾਂ ਲਈ 26,454 ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਰਕਾਰ ਦੇ 25 ਵਿਭਾਗਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਇਹ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਸ ਵਿੱਚ ਖੇਤੀਬਾੜੀ, ਐਕਸਾਈਜ਼ ਐਂਡ ਟੈਕਸੇਸ਼ਨ, ਪਸ਼ੂ ਪਾਲਣ ਆਦਿ ਵਿਭਾਗ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ