Holiday Punjab: ‘ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ
Holiday Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ’ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
‘ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸਨ ਤਹਿਤ,ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਹੀਨੇਵਾਰ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ’ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਖਜ਼ਾਨਾ ਮੰਤਰੀ ਦਾ ਧੰਨਵਾਦ ਕੀਤਾ। Holiday Punjab
ਇਸ ਦੌਰਾਨ ਖ਼ਜ਼ਾਨਾ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈਟੀਟੀ ਟੀਈਟੀ ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਾਰ ਪੀਐੱਸਟੀਈਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। Maternity Leave
ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਖਜ਼ਾਨਾ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ।