ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਕਾਰਜ ਤੈਅ ਸਮੇਂ ‘ਤੇ ਪੂਰੇ ਕਰਨ ਦਾ ਭਰੋਸਾ

Punjab Government, Assured, Development Work, Kartarpur Sahib, Corridor

ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਰਾਜਨ ਮਾਨ, ਡੇਰਾ ਬਾਬਾ ਨਾਨਕ (ਗੁਰਦਾਸਪੁਰ)

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾਨਾਨਕ ਵਿਖੇ ਪੁਹੰਚੇ ਉਨ੍ਹਾਂ ਨਾਲ ਦਿਨਕਰ ਗੁਪਤਾ ਡੀਜੀਪੀ ਪੰਜਾਬ ਪੁਲਿਸ, ਸ੍ਰੀਮਤੀ ਵਿੰਨੀ ਮਹਾਜਨ ਐਡੀਸ਼ਨਲ ਚੀਫ ਸੈਕਰਟਰੀ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਵੀ ਹਾਜ਼ਰ ਸਨ ਇਸ ਮੌਕੇ ਉਨ੍ਹਾਂ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ, ਉਪਰੰਤ ਉਨ੍ਹਾਂ ਬੀ.ਐਸ.ਐਫ. ਦੇ ਹੈੱਡਕੁਆਟਰ ਸ਼ਿਕਾਰ ਮਾਛੀਆਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬਾ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵਿਕਾਸ ਕਾਰਜਾਂ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ ਉਨ੍ਹਾਂ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ-ਪਹਿਲਾਂ ਵਿਕਾਸ ਕੰਮ ਮੁਕੰਮਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਉਨ੍ਹਾਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਤੇ ਬਟਾਲਾ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ ਗਤੀ ਲਿਆਂਦੀ ਜਾਵੇ ਤੇ ਵਿਕਾਸ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਅਤੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਨੇੜਲੇ 11 ਪਿੰਡਾਂ ਅੰਦਰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ  ਕਰਵਾਏ ਜਾਣਗੇ ,

ਜਿਸਦੇ ਐਸਟੀਮੈਟ ਤਿਆਰ ਹੋ ਗਏ ਹਨ ਅਤੇ ਜਲਦ ਕੰਮ ਸ਼ੁਰੂ ਹੋਣ ਵਾਲਾ ਹੈ। ਡੇਰਾ ਬਾਬਾ ਨਾਨਕ ਦੇ ਬੱਸ ਅੱਡੇ ਨੂੰ ਅਪਗਰੇਡ ਕੀਤਾ ਜਾਵੇਗਾ। ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸੋਲਡ ਵੈਸਟ ਮੈਨੇਜ਼ਮੈਂਟ ਦੇ ਕੰਮ ਕਰਵਾਏ ਜਾਣਗੇ ਕਸਬੇ ਅੰਦਰ ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ ਲਾਈਟਸ ਲਗਾਈਆਂ ਜਾਣਗੀਆਂ, ਜਿਸ ਸਬੰਧੀ ਇਕ ਹਫਤੇ ਅੰਦਰ ਟੈਂਡਰ ਲਗਾਏ ਜਾਣਗੇ। ਡੇਰਾ ਬਾਬਾ ਨਾਨਕ ਕਸਬੇ ਨੂੰ ਆਉਣ ਵਾਲੀਆਂ ਸੜਕਾਂ ਫਤਿਹਗੜ੍ਹ ਚੂੜੀਆਂ ਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਵਾਲੀਆਂ ਸੜਕਾਂ ਦੇ ਵਿਕਾਸ ਕੰਮ ਜਲਦ ਸ਼ੁਰੂ ਕੀਤੇ ਜਾ ਰਹੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।