ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 14, 2026
More
    Home Breaking News ਮੁੱਖ ਮੰਤਰੀ ਵੱ...

    ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

    Punjab Government Calendar

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪਿ੍ਰੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। (Punjab Government Calendar)

    ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਨਵੇਂ ਸਾਲ ’ਤੇ ਪੰਜਾਬੀਆਂ ਨੂੰ ਦਿੱਤੇ ਵੱਡੇ ਤੋਹਫੇ

    Punjab Government Calendar

    ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ  ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ। (Punjab Government Calendar)

    LEAVE A REPLY

    Please enter your comment!
    Please enter your name here