ਸਾਡੇ ਨਾਲ ਸ਼ਾਮਲ

Follow us

29.1 C
Chandigarh
Tuesday, March 3, 2026
More
    Home Breaking News Punjab Govern...

    Punjab Government: ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ : ਸਪੀਕਰ ਸੰਧਵਾਂ

    Punjab Government
    Punjab Government: ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ : ਸਪੀਕਰ ਸੰਧਵਾਂ

    ਮਾਲੇਰਕੋਟਲਾ ਦੇ ਤਾਰਾ ਵਿਵੇਕ ਕਾਲਜ ’ਚ ਕੀਤੀ ਸ਼ਿਰਕਤ

    Punjab Government: ਮਾਲੇਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ ਹੈ। ਰਾਜ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱੱਚ ਆਧੁਨਿਕ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆ ਬਣਾ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਕਾਬਿਲ ਬਣਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਕਾਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਪ੍ਰੀਤ ਕੌਰ ਪਤਨੀ ਮੁੱਖ ਮੰਤਰੀ ਪੰਜਾਬ, ਵਿਧਾਇਕ ਅਮਰਗੜ ਜਸਵੰਤ ਸਿੰਘ ਗੱਜਣਮਾਜਰਾ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

    ਸ੍ਰ. ਸੰਧਵਾ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਬਣਾਉਂਦੀਆਂ ਸਗੋਂ ਸਮਾਜ ਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨਾਂ ਦੇ ਅਧਿਆਪਕ ਵਧਾਈ ਦੇ ਪਾਤਰ ਹਨ, ਜਿਨਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ ਹੈ।

    ਇਹ ਵੀ ਪੜ੍ਹੋ: Holi Car Care Tips: ਹੋਲੀ ਮੌਕੇ ਆਪਣੀ ਕਾਰ ਨੂੰ ਸੁਰੱਖਿਅਤ ਰੱਖਣ ਦੇ 5 ਸੌਖੇ ਸੁਝਾਅ

    ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਿੱਖਿਆ ਹੀ ਸਫ਼ਲਤਾ ਦੀ ਕੁੰਜੀ ਹੈ ਅਤੇ ਮਿਹਨਤ, ਅਨੁਸਾਸਨ ਅਤੇ ਇਮਾਨਦਾਰੀ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨਾਂ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਦੀ ਸਲਾਘਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਯਤਨਾਂ ਸਦਕਾ ਸਿੱਖਿਆ ਪ੍ਰਣਾਲੀ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨਾਂ ਡਿਗਰੀ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਅਤੇ ਹੋਰ ਉੱਚ ਸਿੱਖਿਆ ਹਾਸਿਲ ਕਰਕੇ ਮਾਤਾ-ਪਿਤਾ ਅਤੇ ਸਮਾਜ ਦਾ ਨਾਂਅ ਉੱਚਾ ਕਰਨ ਲਈ ਪ੍ਰੇਰਿਤ ਕੀਤਾ।

    ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰਤਾ ਨਾਲ ਫੈਸਲੇ ਲੈ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਉਨਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।

    ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਇਕ ਅਜਿਹਾ ਮਾਹੌਲ ਸਿਰਜਿਆ ਹੈ, ਜਿਸ ਨਾਲ ਨੌਜਵਾਨ ਵਰਗ ਅੰਦਰ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਘਟਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੁਣ ਨੌਜਵਾਨ ਪੰਜਾਬ ਅੰਦਰ ਰਹਿ ਕੇ ਰੁਜ਼ਗਾਰ ਹਾਸਲ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ’ਚ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ’ਤੇ ਆਧਾਰ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ।

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਬੀ.ਡੀ.ਪੀ.ਓ ਬਬਲਜੀਤ ਕੌਰ, ਕਾਲਜ ਦੀ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ, ਵਿਧਾਇਕ ਅਮਰਗੜ੍ਹ ਦੇ ਭਰਾ ਕੁਲਵੰਤ ਸਿੰਘ, ਪ੍ਰਿੰਸੀਪਲ ਜਗਦੀਪ ਕੌਰ ਅਹੂਜਾ, ਵਾਇਸ ਪ੍ਰਿੰਸੀਪਲ ਪ੍ਰੋ. ਮੁਹੰਮਦ ਹਲੀਮ ਸ਼ਿਆਮਾ, ਕੁਆਡੀਨੇਟਰ ਪ੍ਰੋ. ਇਕਬਾਲ ਸਿੰਘ, ਡਾ. ਅਨੂਪਰਿੰਦਰ, ਡਾ. ਸੁਪ੍ਰੀਤ ਕੌਰ, ਡਾ. ਰਮਨ ਕੁਮਾਰ, ਡਾ. ਰਾਜੂ ਰੋਸ਼ਾ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਕਾਲਜ ਪਾਸ ਕੀਤੇ ਵਿਦਿਆਰਥੀ ਮੌਜ਼ੂਦ ਸਨ । Punjab Government