Punjab Government: ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇਣ ਦਾ ਬਣਾਇਆ ਰਿਕਾਰਡ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਦੀ ਸਰਕਾਰ ਨੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਪੰਜਾਬ ਦੇ ਬੇਰੁਜ਼ਗਾਰਾਂ ਲਈ ਆਸ ਦੀ ਕਿਰਨ ਬਣਿਆ ਹੈ। ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ 45 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਹਨ। ਜਿਸ ਕਰਕੇ ਪੰਜਾਬ ਦੇ ਨੌਜਵਾਨਾਂ ’ਚ ਹੁਣ ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਘੱਟ ਗਿਆ ਹੈ ਤੇ ਨੌਜਵਾਨ ਵਿਦੇਸ਼ਾਂ ਦੀ ਧਰਤੀ ਤੋਂ ਵਾਪਸ ਆ ਕੇ ਪੰਜਾਬ ’ਚ ਹੀ ਸਰਕਾਰੀ ਨੌਕਰੀਆਂ ਦੀਆਂ ਤਿਆਰੀਆਂ ਕਰ ਰਹੇ ਹਨ। ਕਿਉਂਕਿ ਪੰਜਾਬ ਸਰਕਾਰ ਹੁਣ ਕਾਫੀ ਸਮੇਂ ਤੋਂ ਲਗਾਤਾਰ ਵੱਖ-ਵੱਖ ਅਹੁਦਿਆਂ ਲਈ ਅਸਾਮੀਆਂ ’ਤੇ ਭਰਤੀਆਂ ਕਰ ਰਹੀ ਹੈ। ਪੰਜਾਬ ’ਚ ਪਿੱਛਲੇ ਕਾਫੀ ਸਮੇਂ ਤੋਂ ਬੇਰੁਜ਼ਗਾਰੀ ਦਾ ਮੁੱਖ ਮੁੱਦਾ ਸੀ, ਜਿਸ ਕਰਕੇ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਪੜ੍ਹਾਈ ਕਰਕੇ ਵਿਦੇਸ਼ਾਂ ਵੱਲ ਜਾ ਰਹੇ ਸਨ। Bhagwant Mann

Read This : Bollywood News: ਆਵਾਜ਼ ਦੇ ਜਾਦੂ ਨਾਲ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਰਾਜ ਕੀਤਾ ਲਤਾ ਮੰਗੇਸ਼ਕਰ ਨੇ

ਹਰ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਕਰੀ ਦਾ ਤਲਾਸ਼ ਕਰਦੇ ਹਨ ਤੇ ਇਸ ਸਮੇਂ ਦੇਸ਼ ’ਚ ਬੇਰੁਜ਼ਗਾਰੀ ਵੀ ਬਹੁਤ ਜ਼ਿਆਦਾ ਵਧੀ ਹੋਈ ਹੈ। ਜਿਸ ਕਰਕੇ ਹੀ ਪੰਜਾਬ ਸਰਕਾਰ ਨੇ ਇਹ ਮੁੰਹਿਮ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਪੰਜਾਬ ਸਰਕਾਰ ਨੇ ਆਪਣੀ ਸਰਕਾਰ ਬਣਨ ਤੋਂ ਬਾਅਦ ਕਰੀਬ ਦੋ-ਢਾਈ ਸਾਲਾਂ ’ਚ 45 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਹਨ ਤੇ ਇਹ ਸਿਲਸਿਲਾ ਹੁਣ ਵੀ ਜਾਰੀ ਹੈ। ਪੰਜਾਬ ਸਰਕਾਰ ਨੇ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸਨ, ਜਿਸ ਨੂੰ ਉਹ ਪੂਰਾ ਕਰ ਰਹੀ ਹੈ। ਇਸ ਕਰਕੇ ਹੀ ਹੁਣ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਪੰਜਾਬ ਆ ਰਹੇ ਹਨ। ਪੰਜਾਬ ਸਰਕਾਰ ਨੇ ਨੌਕਰੀਆਂ ਦੇ ਕੇ ਜਵਾਨੀ ਦੇ ਸੁਨਿਹਰੇ ਭਵਿੱਖ ਦੀ ਆਸ ਜਗਾਈ ਹੈ। Punjab Government

LEAVE A REPLY

Please enter your comment!
Please enter your name here