ਸਾਡੇ ਨਾਲ ਸ਼ਾਮਲ

Follow us

21.7 C
Chandigarh
Sunday, February 8, 2026
More
    Home Breaking News ਪੰਜਾਬ ਸਰਕਾਰ ਨ...

    ਪੰਜਾਬ ਸਰਕਾਰ ਨੇ ਕੀਤੇ 20 ਭਲਾਈ ਬੋਰਡ ਭੰਗ

    baljeet karu

    ਪੰਜਾਬ ਸਰਕਾਰ ਨੇ ਕੀਤੇ 20 ਭਲਾਈ ਬੋਰਡ ਭੰਗ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨਾਂ ਦੀ ਸਰਕਾਰ ਇਨਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।

    ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨਾਂ ਭਲਾਈ ਬੋਰਡਾਂ ਵਿੱਚ ਕੰਬੋਜ ਵੈਲਫੇਅਰ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਵੈਲਫੇਅਰ ਬੋਰਡ, ਬ੍ਰਾਹਮਣ ਵੈਲਫੇਅਰ ਬੋਰਡ, ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲਿਤ ਵੈਲਫੇਅਰ ਬੋਰਡ, ਰਾਏ ਸਿੱਖ ਵੈਲਫੇਅਰ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਵੈਲਫੇਅਰ ਬੋਰਡ, ਪ੍ਰਜਾਪਤ ਵੈਲਫੇਅਰ ਬੋਰਡ, ਸੈਣੀ ਵੈਲਫੇਅਰ ਬੋਰਡ, ਰਾਮਗੜੀਆ ਵੈਲਫੇਅਰ ਬੋਰਡ, ਅਗਰਵਾਲ ਵੈਲਫੇਅਰ ਬੋਰਡ, ਗੁੱਜਰ ਵੈਲਫੇਅਰ ਬੋਰਡ, ਬੈਰਾਗੀ ਵੈਲਫੇਅਰ ਬੋਰਡ, ਸਵਰਨਕਾਰ ਵੈਲਫੇਅਰ ਬੋਰਡ, ਸੈਣ ਵੈਲਫੇਅਰ ਬੋਰਡ, ਪੰਜਾਬ ਮੁਸਲਿਮ ਵੈਲਫੇਅਰ ਬੋਰਡ, ਪਰਵਾਸੀ ਵੈਲਫੇਅਰ ਬੋਰਡ, ਕਨੌਜੀਆ ਵੈਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ, ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here