ਸਾਡੇ ਨਾਲ ਸ਼ਾਮਲ

Follow us

21.8 C
Chandigarh
Tuesday, March 10, 2026
More
    Home Breaking News Punjab Govern...

    Punjab Government: ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ : ਸੇਖੋਂ

    Punjab Government
    Punjab Government: ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ : ਸੇਖੋਂ

    ਮਹਿਲਾ ਦਿਵਸ ’ਤੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

    Punjab Government: (ਗੁਰਪ੍ਰੀਤ ਪੱਕਾ) ਫਰੀਦਕੋਟ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਦਿਵਸ ਮੌਕੇ ਔਰਤਾਂ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 18 ਸਾਲ ਤੋਂ ਉੱਪਰ ਦੀ ਉਮਰ ਵਾਲੀਆਂ ਜਨਰਲ ਵਰਗ ਦੀਆਂ ਔਰਤਾਂ ਲਈ ਹਜ਼ਾਰ ਰੁਪਏ ਅਤੇ ਅਨਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।

    ਇਹ ਵੀ ਪੜ੍ਹੋ: Women 1000 RS Scheme: ਪੰਜਾਬ ਦੀਆਂ ਔਰਤਾਂ ਨੂੰ ਬਜ਼ਟ ’ਚ ਮਿਲਿਆ ਤੋਹਫ਼ਾ, 1000 ਰੁਪਏ ਵਾਲੀ ਗਰੰਟੀ ਹੋਈ ਪੂਰੀ, ਹੁਣ 15…

    ਸ. ਸੇਖੋਂ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਆਪਣੀ ਇੱਕ-ਇੱਕ ਗਾਰੰਟੀ ਪੂਰੀ ਕੀਤੀ ਹੈ। ਇਸ ਸਕੀਮ ਲਈ ਮਹਿਲਾਵਾਂ ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ ਅਤੇ ਪੈਸੇ ਸਿੱਧਾ ਮਹਿਲਾਵਾਂ ਦੇ ਖਾਤਿਆਂ ਵਿੱਚ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਸੀ। ਲੋਕਾਂ ਨੇ ਵਿਸ਼ਵਾਸ ਦਿਖਾ ਕੇ ਉਨ੍ਹਾਂ ਨੂੰ ਜਿਤਾਇਆ ਸੀ। ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਲਈ ਲਗਾਤਾਰ ਯਤਨਸ਼ੀਲ ਹੈ।