ਚੰਡੀਗੜ੍ਹ। ਪੰਜਾਬ ਸਰਕਾਰ ਨੇ ਕੁਝ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਗੌਰਮਿੰਟ ਆਫ਼ ਪੰਜਾਬ ਦੇ ਫੇਸਬੁੱਕ ਪੇਜ਼ ’ਤੇ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। (Punjab Government)
ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ, ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਦੇਖੋ ਪੰਜਾਬ ਸਰਕਾਰ ਦੀ ਆਫ਼ੀਸ਼ੀਅਲ ਪੋਸਟ…













