ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Punjab News: ...

    Punjab News: ਸਖਤ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਨੋਟਿਸ ਜਾਰੀ

    Punjab News
    Punjab News: ਸਖਤ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਨੋਟਿਸ ਜਾਰੀ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ’ਤੇ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ 7 ਮੁੱਖ ਖੇਤੀਬਾੜੀ ਅਧਿਕਾਰੀਆਂ (ਸੀਏਓ) ਨੂੰ ਕਾਰਨ ਦੱਸੋ ਨੋਟਿਸ (ਐਸਸੀਐਨ) ਜਾਰੀ ਕੀਤੇ ਹਨ ਜੋ ਗੁਣਵੱਤਾ ਨਿਯੰਤਰਣ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ’ਚ ਅਸਫਲ ਰਹੇ ਹਨ। ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਨਿਯੰਤਰਣ ਮੁਹਿੰਮ ’ਚ ਪਛੜ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਆਦੇਸ਼ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ।

    ਇਹ ਖਬਰ ਵੀ ਪੜ੍ਹੋ : Monsoon Alert: ਕੇਦਾਰਨਾਥ ਹਾਈਵੇਅ ’ਤੇ ਜ਼ਮੀਨ ਖਿਸਕੀ, ਯਾਤਰੀ ਫਸੇ, ਦੇਸ਼ ਭਰ ’ਚ ਆਮ ਨਾਲੋਂ 12 ਫੀਸਦੀ ਮੀਂਹ ਜ਼ਿਆਦਾ

    ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨਤਾਰਨ, ਸੰਗਰੂਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਊਟੀ ’ਚ ਕੁਤਾਹੀ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਸਜ਼ਾ ਦਿੱਤੀ ਜਾਵੇਗੀ ਤੇ ਜਵਾਬਦੇਹ ਠਹਿਰਾਇਆ ਜਾਵੇਗਾ। Punjab News