Punjab Government: ਚੰਡੀਗੜ੍ਹ। ਪੰਜਾਬ ਸਰਕਾਰ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਖ਼ਬਰ ਮਿਲੀ ਹੈ ਕਿ ਸੂਬੇ ਵਿੱਚ ਝੋਨੇ ਦੀ ਫ਼ਸਲ ਤਿਆਰ ਹੋਣ ਵਿਚ ਹੁਣ ਸਿਰਫ਼ ਕੁਝ ਸਮਾਂ ਹੀ ਬਚਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਸੱਦ ਲਈ ਹੈ। ਜਾਣਕਾਰੀ ਮੁਤਾਬਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਮੁੱਖ ਤੌਰ ’ਤੇ ਝੋਨੇ ਦੇ ਖਰੀਦ ਪ੍ਰਬੰਧਾਂ ’ਤੇ ਚਰਚਾ ਕੀਤੀ ਜਾਵੇਗੀ।
Read Also : ਵਿਛੇਗੀ ਇੱਕ ਹੋਰ ਰੇਲਵੇ ਲਾਈਨ, ਬਦਲੇਗੀ ਇਨ੍ਹਾਂ ਸ਼ਹਿਰਾਂ ਦੀ ਕਿਸਮਤ
ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਮੰਡੀਆਂ ਵਿਚ ਫਸਲ ਦੀ ਸਾਂਭ-ਸੰਭਾਲ ’ਤੇ ਹੋਵੇਗਾ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਖੁਰਾਕ ਸਪਲਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ। Punjab Government