Punjab Road Development: ਪੰਜਾਬ ਸਰਕਾਰ ਸੂਬੇ ’ਚ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਵਚਨਬੱਧ : ਵਿਧਾਇਕ ਰਾਏ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਪਿੰਡ ਪੰਜੋਲਾ ਤੋਂ ਪੰਜੋਲੀ ਕਲਾਂ ਤੱਕ ਜਾਣ ਵਾਲੀ ਸੜਕ ਨੂੰ ਚੌੜਾ ਕਰਕੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਪਿੰਡ ਪੰਜੋਲਾ ਤੋਂ ਪੰਜੋਲੀ ਕਲਾਂ ਤੱਕ ਜਾਣ ਵਾਲੀ ਸੜਕ ਨੂੰ ਚੌੜਾ ਕਰਕੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਗਿਆ ਹੈ। ਇਸ ਸੜਕ ਦੀ ਲੰਬਾਈ ਕਰੀਬ ਇੱਕ ਕਿਲੋਮੀਟਰ ਹੈ, ਜਿਸ ਨੂੰ ਪਹਿਲਾਂ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਇਸ ਸਮੁੱਚੇ ਪ੍ਰੋਜੈਕਟ ਉੱਤੇ ਕਰੀਬ 35 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਅਗਲੇ ਪੰਜ ਸਾਲਾਂ ਤੱਕ ਸੜਕ ਦੀ ਸਾਂਭ-ਸੰਭਾਲ ਅਤੇ ਮੁਰੰਮਤ ਲਈ 5 ਲੱਖ ਰੁਪਏ ਦੀ ਰਕਮ ਵੀ ਰੱਖੀ ਗਈ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: Census 2027 India: ਸਵੈ-ਗਣਨਾ ਲਈ 30 ਨਵੰਬਰ ਤੱਕ ਮਿਲੇਗਾ ਮੌਕਾ, ਘਰ ਬੈਠੇ ਆਨਲਾਈਨ ਭਰੋ ਪਰਿਵਾਰ ਦੇ ਵੇਰਵੇ
ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਪੰਜੋਲੀ, ਅਵਤਾਰ ਸਿੰਘ, ਸਰਪੰਚ ਹਰਸ਼ਦੀਪ ਸਿੰਘ ਰੁੜਕੀ, ਹੈਪੀ ਭੈਣੀ ਆਦਿ ਵੀ ਹਾਜ਼ਰ ਸਨ।
Comments