ਪੰਜਾਬ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਐ ਹੋਰ ਤੋਹਫ਼ੇ, ਦੇਖੋ ਪੂਰਾ ਅਪਡੇਟ

Punjab Government

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ | Punjab Government

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। (Punjab Government)

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ।

Also Read : ‘ਯਾਦ-ਏ-ਮੁਰਸ਼ਿਦ’ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ 32ਵੇਂ ਫਰੀ ਆਈ ਕੈਂਪ ’ਤੇ ਆਈ ਵੱਡੀ ਜਾਣਕਾਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।