Punjab Government Schools: ਸਕੂਲਾਂ ’ਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਿਸੇਸ਼ ਤੌਰ ’ਤੇ ਯਤਨਸ਼ੀਲ : ਡਾ. ਜਮੀਲ ਉਰ ਰਹਿਮਾਨ

Punjab Government Schools
Punjab Government Schools: ਸਕੂਲਾਂ ’ਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਿਸੇਸ਼ ਤੌਰ ’ਤੇ ਯਤਨਸ਼ੀਲ : ਡਾ. ਜਮੀਲ ਉਰ ਰਹਿਮਾਨ

ਹਲਕੇ ਦੇ ਤਿੰਨ ਹੋਰ ਪ੍ਰਾਇਮਰੀ ਸਕੂਲਾਂ ਲਈ ਕਰੀਬ 15 ਲੱਖ 31 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ | Punjab Government Schools

Punjab Government Schools: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਰਾਜ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਮਾਲੇਰਕੋਟਲਾ ਦੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਤਿੰਨ ਹੋਰ ਸਰਕਾਰੀ ਪ੍ਰਾਇਮਰੀ ਸਕੂਲ ਨੌਧਰਾਣੀ, ਸਰਕਾਰੀ ਪ੍ਰਾਇਮਰੀ ਸਕੂਲ ਰੁੜਕਾ, ਸਰਕਾਰੀ ਪ੍ਰਾਇਮਰੀ ਸਕੂਲ ਆਦਮਪਾਲ ਵਿਖੇ ਕਰੀਬ 15 ਲੱਖ 31 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।

ਇਹ ਵੀ ਪੜ੍ਹੋ: Opereation Sindoor Live: ਭਾਰਤ ਨੇ ਪਾਕਿਸਤਾਨ ‘ਚ ਅੱਤਵਾਦੀ ਟਿਕਾਣਿਆਂ ‘ਤੇ ਕੀਤਾ ਵੱਡਾ ਹਮਲਾ, ਕਈ ਅੱਤ…

Punjab Government Schools Punjab Government Schools

ਪਿੰਡ ਰੁੜਕਾ ਵਿਖੇ ਇਕੱਤਰ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਜਿਸ ਦੇ ਮੱਦੇਨਜ਼ਰ ਸਕੂਲਾਂ ਵਿੱਚ ਵਿਕਾਸ ਕਾਰਜ ਵੱਡੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਰੁੜਕਾ ਸਕੂਲ ਵਿੱਚ ਬੱਚਿਆਂ ਵੱਲੋਂ ਵੱਖ-ਵੱਖ ਸਕਿੱਟਾਂ ਅਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਲੜਕੀਆਂ ਦੇ ਸਵਾਗਤੀ ਰੰਗਾਰੰਗ ਪ੍ਰੋਗਰਾਮ ਤੋ ਖੁਸ਼ ਹੋ ਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਲੜਕੀਆਂ ਨੂੰ 2100 ਰੁਪਏ ਦਾ ਨਗਦ ਇਨਾਮ ਵੀ ਦਿੱਤਾ। ਅਤੇ ਪਿੰਡ ਦੇ ਵਿਕਾਸ ਲਈ ਹੋਰ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਰੁੜਕਾ ਦੇ ਸਰਪੰਚ ਸੁਬੇਦਾਰ ਸ਼ਿਗਾਰਾ ਸਿੰਘ ਤੇ ਸਮੂਹ ਨਗਰ ਪੰਚਾਇਤ, ਅਧਿਆਪਕ ਕਰਮਜੀਤ ਸਿੰਘ ਮਤੋਈ, ਸੁਰਿੰਦਰ ਸਿੰਘ ਬੱਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਦੋਨਾਂ ਸਕੂਲਾਂ ਦਾ ਸਟਾਫ ਹਾਜ਼ਰ ਸੀ।