ਸਾਡੇ ਨਾਲ ਸ਼ਾਮਲ

Follow us

13.8 C
Chandigarh
Wednesday, February 11, 2026
More
    Home Breaking News Punjab Govern...

    Punjab Government News: ਪਰਚੇ ਈ ਨਹੀਂ ਸਨਮਾਨ ਵੀ ਦੇ ਰਹੀ ਐ ਪੰਜਾਬ ਸਰਕਾਰ, ਮਾਨਸਾ ਤੋਂ ਖੂਬਸੂਰਤ ਤਸਵੀਰ ਆਈ ਸਾਹਮਣੇ

    Punjab Government News: ਪਰਚੇ ਈ ਨਹੀਂ ਸਨਮਾਨ ਵੀ ਦੇ ਰਹੀ ਐ ਪੰਜਾਬ ਸਰਕਾਰ, ਮਾਨਸਾ ਤੋਂ ਖੂਬਸੂਰਤ ਤਸਵੀਰ ਆਈ ਸਾਹਮਣੇ

    Punjab Government News: ਡੀਸੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ

    • ਜ਼ਿਲ੍ਹਾ ਮਾਨਸਾ ਦੇ 105 ਕਿਸਾਨ ਕਹਿਲਾਏ ‘ਵਾਤਾਵਰਨ ਦੇ ਰਾਖੇ’ | Punjab Government News

    Punjab Government News: ਮਾਨਸਾ (ਸੱਚ ਕਹੂੰ ਨਿਊਜ਼)। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਵਾਲੇ ਜ਼ਿਲ੍ਹਾ ਮਾਨਸਾ ਦੇ 105 ਕਿਸਾਨਾਂ ਨੂੰ ਪ੍ਰਸੰਸ਼ਾ ਪੱਤਰ ਅਤੇ ਟੀ ਸ਼ਰਟਸ ਨਾਲ ਸਨਮਾਨਿਤ ਕੀਤਾ। ਇਨ੍ਹਾਂ ਕਿਸਾਨਾਂ ਦੀ ਪ੍ਰਸੰਸਾ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਕਿਸਾਨ ਵਾਤਾਵਰਨ ਦੇ ਰਾਖੇ ਕਹਿਲਾਏ ਹਨ ਤੇ ਉਹ ਉਮੀਦ ਕਰਦੇ ਹਨ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਵੀ ਚਾਨਣ ਮੁਨਾਰੇ ਬਣ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਹਰ ਉਸ ਕਿਸਾਨ ਦੇ ਸਹਿਯੋਗ ਲਈ ਕਾਰਜਸ਼ੀਲ ਹੈ ਜੋ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਦਾ ਇੱਛੁਕ ਹੈ।

    Punjab Government News

    ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਵਰਨ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਇਸ ਲਈ ਇਸ ਨੁਕਸਾਨ ਤੋਂ ਕਿਸਾਨਾਂ ਦਾ ਜਾਣੂ ਹੋਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

    Punjab Government News

    ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪਾ ਦੀ ਲੜੀ ਨੂੰ ਜਾਰੀ ਰੱਖਿਆ ਜਾਵੇ ਅਤੇ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਉਪਰਾਲੇ ਕੀਤੇ ਜਾਣ। Punjab Government News

    ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨ ਪਰਾਲੀ ਦੇ ਇਨ ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀ ਜਾਂਦੀ ਮਸ਼ੀਨਰੀ ਦਾ ਉਪਯੋਗ ਕਰਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਸਾਨਾਂ ਦਾ ਸਹਿਯੋਗ ਕਰਨ ਤੇ ਪਰਾਲੀ ਸਾੜਨ ਦੀ ਰਵਾਇਤ ਨੂੰ ਬੰਦ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਐਸ.ਡੀ.ਐਮ. ਸਰਦੂਲਗੜ੍ਹ ਅਜੀਤ ਪਾਲ ਸਿੰਘ, ਡਿਪਟੀ ਪ੍ਰੌਜੈਕਟ ਡਾਇਰੈਕਟਰ ਆਤਮਾ ਡਾ. ਚਮਨਦੀਪ ਸਿੰਘ, ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਤੋਂ ਇਲਾਵਾ ਕਿਸਾਨ ਅਤੇ ਵੱਖ ਵੱਖ ਬਲਾਕਾਂ ਦੇ ਖੇਤੀਬਾੜੀ ਵਿਕਾਸ ਅਫ਼ਸਰ ਮੌਜੂਦ ਸਨ।