ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨ ਜਾਰੀ
ਚੰਡੀਗੜ੍ਹ। ਕੋਰੋਨਾ ਮਹਾਮਾਰੀ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਹੁਣ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਮੁਕੰਮਲ ਕਰਫਿਊ ਰਹੇਗਾ। ਹੁਕਮਾਂ ਵਿਚ ਸਾਫ਼ ਆਖਿਆ ਗਿਆ ਹੈ ਕਿ ਨਾਈਟ ਕਰਫਿਊ ਦੌਰਾਨ ਵੀ ਕਿਸੇ ਤਰ੍ਹਾਂ ਦੀ ਗੈਰ-ਜ਼ਰੂਰੀ ਆਵਾਜਾਈ ਨਹੀਂ ਹੋ ਸਕੇਗੀ। ਪੰਜਾਬ ਦੇ ਸਾਰੇ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਸਤੰਬਰ ਨੂੰ ਕੀਤੀ ਇਕ ਮੀਟਿੰਗ ਵਿਚ ਕੋਰੋਨਾ ਹਾਲਾਤ ਦੀ ਸਮੀਖਿਆ ਕੀਤੀ ਜਿਸ ਤਹਿਤ ਇਹ ਫੈਸਲਾ ਲਿਆ ਗਿਆ ਕਿ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸ਼ਨਿੱਚਰਵਾਰ ਦਾ ਕਰਫਿਊ ਖਤਮ ਕਰ ਦਿੱਤਾ ਗਿਆ ਹੈ ਜਦਕਿ ਧਾਰਮਿਕ ਸਥਾਨ , ਹੋਟਲ, ਸ਼ੋਪਿੰਗ ਮਾਲ, ਸ਼ਰਾਬ ਦੇ ਠੇਕੇ ਰਾਤ 9 ਵਜੇ ਤਕ ਖੁੱਲਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.