ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Punjab Government issues new guidelines in view of Corona

ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਂਆਂ ਹਦਾਇਤਾਂ (New Guidelines Corona)

(ਸੱਚ ਕਹੂੰ ਨਿਊਜ਼) ਚੰਡੀਗੜ੍। ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ ਹ। ਇਸ ਦੌਰਾਨ ਪੰਜਾਬ ਸਰਕਾਰ ਨੇ ਕੋਰੋਨ ਸਬੰਧੀ ਅੱਜ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ’ਚ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਨੇ ਇਨਡੋਰ 500 ਅਤੇ ਆਊਟਡੋਰ 1000 ਇਕੱਠਾਂ ਨੂੰ ਛੋਟ ਦਿੱਤੀ ਹੈ।

ਇਸ ਦੇ ਨਾਲ ਹੀ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ, ਕੋਚਿੰਗ ਇੰਸਟੀਚਿਊਟ ਆਦਿ ਬੰਦ ਰਹਿਣਗੇ। ਇਹ ਦਿਸ਼ਾ-ਨਿਰਦੇਸ਼ 8 ਫਰਵਰੀ ਤੱਕ ਜਾਰੀ ਰਹਿਣਗੇ। ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਨੋ ਮਾਸਕ – ਨੋ ਸਰਵਿਸ ਦਾ ਨਿਯਮ ਲਾਗੂ ਰਹੇਗਾ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀ ਰਾਹਤ ਤੋਂ ਬਾਅਦ ਪੰਜਾਬ ਸਰਕਾਰ ਨੇ ਆਊਟਡੋਰ ਵਿੱਚ 1000 ਅਤੇ ਇਨਡੋਰ ਵਿੱਚ 500 ਲੋਕਾਂ ਦੇ Mਇਕੱਠੇ ਹੋਣ ਦੀ ਛੋਟ ਵੀ ਦਿੱਤੀ ਹੈ। ਪੰਜਾਬ ਦੇ ਗ੍ਰਹਿ ਸਕੱਤਰ ਨੇ ਸਾਰੇ ਡੀ.ਸੀ., ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਭੇਜ ਕੇ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਸੂਬੇ ‘ਚ ਕੋਰੋਨਾ ਦੇ ਮਾਮਲਿਆਂ ‘ਚ ਕਮੀ ਜ਼ਰੂਰ ਆਈ ਹੈ ਪਰ ਮੌਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਜਿਸ ਕਾਰਨ ਸਖ਼ਤੀ ਰੱਖੀ ਗਈ ਹੈ।

ਬਾਰ, ਜਿੰਮ ਅਤੇ ਸਿਨੇਮਾਘਰ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਨਵੇਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਬਾਰ, ਜਿੰਮ, ਸਿਨੇਮਾਘਰ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਹਾਲਾਂਕਿ ਉਨ੍ਹਾਂ ਦੇ ਕਰਮਚਾਰੀਆਂ ਨੂੰ ਕੋਵਿਡ ਦੀ ਡਬਲ ਡੋਜ਼ ਲੱਗੀ ਹੋਣ ਜ਼ਰੂਰੀ ਹੈ।

ਸਕੂਲ, ਕਾਲਜ ਰਹਿਣਗੇ ਬੰਦ

ਨਵੇਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਬੰਦ ਰਹਿਣਗੇ। ਹਾਲਾਂਕਿ, ਆਨਲਾਈਨ ਟੀਚਿੰਗ ਲਈ ਖੋਲ੍ਹਿਆ ਜਾ ਸਕਦਾ ਹੈ। ਵਿਦਿਆਰਥੀਆਂ ਨੂੰ ਇੱਥੇ ਨਹੀਂ ਬੁਲਾਇਆ ਜਾ ਸਕਦਾ। ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ