ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਲਈ ਜਾਰੀ ਕੀਤਾ ਗਿਆ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਇੱਕ ਜਨਤਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਸਿੱਖਿਆ ਵਿਭਾਗ ਨੇ 18 ਜੁਲਾਈ 2025 ਨੂੰ 2000 ਪੀਟੀਆਈ ਅਧਿਆਪਕਾਂ (ਐਲੀਮੈਂਟਰੀ ਕੇਡਰ) ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ ਸਬੰਧੀ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ) ਦੇ ਦਫ਼ਤਰ ਵੱਲੋਂ 2000 ਪੀਟੀਆਈ ਅਧਿਆਪਕਾਂ (ਐਲੀਮੈਂਟਰੀ ਕੇਡਰ) ਦੀ ਭਰਤੀ ਲਈ ਜਾਰੀ ਕੀਤਾ ਗਿਆ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਹੇਠਾਂ ਦਿੱਤਾ ਗਿਆ ਹੈ।
ਇਹ ਖਬਰ ਵੀ ਪੜ੍ਹੋ : Heavy Rainfall Alert: ਸਕੂਲ ਬੰਦ… ਦਿੱਲੀ ਤੋਂ ਉਤਰਾਖੰਡ, ਹਿਮਾਚਲ ਤੱਕ ਰੈੱਡ ਅਲਰਟ ਜਾਰੀ, ਭਾਰੀ ਮੀਂਹ ਦੀ ਚਿਤ…