Anganwadi workers ਦਾ ਹੋਵਗਾ ਸਨਮਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਚਲਾ ਰਹੀ ਹੈ। ਇਸ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਚੰਗੀਆਂ ਸਹੂਲਤਾਂ ਦੇਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਤਹਿਤ ਆਂਗਣਵਾੜੀ ਵਰਕਰਾਂ ਦੀ ਲੰਮੇਂ ਚਿਰ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚਾੜ੍ਹਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਇਲ ਡੇਟਾ ਪੈਕੇਜ਼ ਦੀ ਸਹੂਲਤ ਲਾਗੂ ਕੀਤੀ ਹੈ। ਉਨ੍ਹਾ ਦੱਸਿਆ ਕਿ ਸੂਬੇ ਵਿੱਚ ਕੁੱਲ ਮਨਜ਼ੂਰਸ਼ੁਰਦਾ ਆਂਗਣਵਾੜੀ ਸੈਂਟਰਾਂ (Anganwadi workers) ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5 ਕਰੋੜ 46 ਲੱਖ 28 ਹਜ਼ਾਰ ਰੁਪਏ ਦਾ ਡੇਟਾ ਪੈਕੇਜ਼ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਤਰ ’ਤੇ ਨਿਰੀਖਣ ਲਈ ਪਿਛਲੇ ਸਮੇਂ ਪੋਸ਼ਦ ਟਰੈਕਰ ਮੋਬਾਇਲ ਐਪ ਜਾਰੀ ਕੀਤੀ ਸੀ। ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਸੈਂਟਰਾਂ ਨੂੰ ਮੋਬਾਇਲ ਡੇਟਾ ਪੈਕੇਜ਼ ਦੀ ਵੱਡੇ ਪੱਧਰ ’ਤੇ ਲੋੜ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖਰਚਣਾ ਪਵੇ।
ਰਿਕਾਰਡ ਰੱਖਣ ਵਿੱਚ ਹੋਵੇਗੀ ਸੌਖ | Anganwadi workers
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ (Anganwadi workers) ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ਼ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਤਰ ’ਤੇ ਪਾਰਦਰਸ਼ਤਾ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ। ਹੁਣ ਸਮਰਪਿਤ ਡੇਟਾ ਪੈਕੇਜ਼ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮੱਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ਼ ਨੂੰ ਵੰਡਣ ਸਬੰਧੀ ਸਿਲਸਿਲਾ ਤੁਰੰਤ ਸ਼ੁਰੂ ਕੀਤਾ ਜਾਵੇਗਾ ਜਿਸ ਨਾਲ ਆਂਗਣਵਾੜੀ ਵਰਕਰਾਂ (Anganwadi workers) ਨੂੰ ਆਪਣੇ ਸਮਾਰਟਫੋਨ ਰਾਹੀਂ ਪੋਸ਼ਣ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਪਲਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉੱਥੇ ਆਂਗਣਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।