Punjab Government News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਔਰਤਾਂ ਦੇ ਭਲੇ ਲਈ ਸਰਕਾਰ ਨੇ ਇੱਕ ਹੋਰ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਅਕਾਊਂਟਾਂ ‘ਤੇ ਪੋਸਟ ਸਾਂਝੀ ਕਰਕੇ ਦੱਸਿਆ ਗਿਆ ਹੈ ਕਿ ਨੌਕਰੀਪੇਸ਼ਾ ਔਰਤਾਂ ਲਈ ਪੰਜਾਬ ਸਰਕਾਰ ਨੇ ਇਹ ਪਹਿਲ ਕੀਤੀ ਹੈ।
ਸੂਬੇ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਮੋਹਾਲੀ ਵਿੱਚ ਆਧੁਨਿਕ ਕੰਮਕਾਜੀ ਔਰਤਾਂ ਦੇ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਰੁਜਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੁਹਾਲੀ ਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਸਸਤੀ ਅਤੇ ਸੁਰੱਖਿਅਤ ਰਿਹਾਇਸ ਮੁਹੱਈਆ ਕਰਵਾਈ ਜਾਵੇਗੀ। Punjab Government News
Read Also : Today News: ਪੈਟਰੋਲ ਦੀਆਂ ਕੀਮਤਾਂ ’ਚ 10 ਰੁਪਏ ਦੀ ਕਮੀ, ਪੰਜਾਬ ’ਚ ਨਸ਼ੇ ਦੇ ਵੱਡੇ ਰੈਕੇਟ ਦਾ ਪਰਦਾਫਾਸ਼
ਉਨ੍ਹਾਂ ਦੱਸਿਆ ਕਿ ਇਹ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਭਯਾ ਫੰਡ ਤਹਿਤ 12.57 ਕਰੋੜ ਰੁਪਏ ਮਿਲੇ ਹਨ। ਇਸ ਪ੍ਰਸਤਾਵ ਨੂੰ ਸਕੀਮ ਤਹਿਤ ਗਠਿਤ ਅਧਿਕਾਰਤ ਕਮੇਟੀ ਵੱਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।