
Punjab Government News: ਚੰਡੀਗੜ੍ਹ। ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਦੌਰਾਨ ਕੀਤਾ।
Read Also : New Delhi Railway Station Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਦਾ ਕਾਰਨ ਸਾਹਮਣੇ ਆਇਆ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਹੈ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਬੱਚੇ ਨੂੰ ਇੱਕ ਪਰਿਵਾਰ ਵਿੱਚ ਬਣੇ ਰਹਿਣ ਅਤੇ ਉਸਦੀ ਸਿੱਖਿਆ ਜਾਰੀ ਰੱਖਣ ਦੇ ਯੋਗ ਬਣਾਇਆ ਜਾ ਸਕੇ। Punjab Government News
ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ, 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਬਾਲ ਭੀਖ ਮੰਗਣ ਦੇ ਸਮਾਜਿਕ ਖ਼ਤਰੇ ਦਾ ਮੁਕਾਬਲਾ ਕਰਨ ਲਈ ਇੱਕ ਨਿਰੰਤਰ ਯਤਨ ਰਾਹੀਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਰੈਸਕਿਊ ਅਤੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾ ਰਹੇ ਹਨ। Punjab Government News