ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਵੱਖ-ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕਰਨ ਨੂੰ ਦਿੱਤੀ ਜਾਵੇਗੀ ਤਰਜੀਹ-ਭੁਮੱਦੀ | Ludhiana News
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਗੁਰਮੁੱਖ ਸਿੰਘ ਭੁਮੱਦੀ ਨੂੰ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਰੱਕੀ ਦੇ ਕੇ ਸਹਾਇਕ ਲੋਕ ਸੰਪਰਕ ਅਫ਼ਸਰ (ਏਪੀਆਰਓ) ਵਜੋਂ ਪਦਉੱਨਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੀ ਭੁਮੱਦੀ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਤੇ ਮਲੇਰਕੋਟਲਾ ਵਿਖੇ ਬਤੌਰ ਸੀਨੀਅਰ ਸਹਾਇਕ (ਲੇਖਾ) ਦੀ ਆਸਾਮੀ ’ਤੇ ਸੇਵਾਵਾਂ ਨਿਭਾ ਰਹੇ ਸਨ। ਭੁਮੱਦੀ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ’ਚ ਸਾਲ 2001 ’ਚ ਭਰਤੀ ਹੋਏ ਸਨ। ਜਿੰਨ੍ਹਾਂ ਨੇ ਬਤੌਰ ਸੀਨੀਅਰ ਸਹਾਇਕ (ਲੇਖਾ) ਦੇ ਪਦ ’ਤੇ ਲਗਭਗ 9 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ। ਇਸ ਸਮੇਂ ਦੌਰਾਨ ਉਹ ਲੁਧਿਆਣਾ, ਜਲੰਧਰ, ਨਵਾਂ ਸ਼ਹਿਰ, ਮੋਗਾ ਅਤੇ ਮਲੇਰਕੋਟਲਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। (Ludhiana News)
ਇਹ ਵੀ ਪੜ੍ਹੋ : Faridkot News : ਸੱਚਖੰਡ ਜਾ ਬਿਰਾਜੇ ਜੀਐੱਸਐੱਮ ਆਤਮਾ ਸਿੰਘ ਇੰਸਾਂ
ਵਿਭਾਗ ਵੱਲੋਂ ਉਨ੍ਹਾਂ ਦੀ ਸਮੁੱਚੀ ਕਾਰਗੁਜ਼ਾਰੀ ਤੇ ਇਮਾਨਦਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਸਹਾਇਕ ਲੋਕ ਸੰਪਰਕ ਅਫ਼ਸਰ ਦੀ ਉਚੇਰੀ ਆਸਾਮੀ ਤੇ ਤਰੱਕੀ ਦਿੱਤੀ ਗਈ ਹੈ। ਭੁਮੱਦੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਵਿਭਾਗ ਵੱਲੋਂ ਜੋ ਉਨ੍ਹਾਂ ਨੂੰ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਤਰੱਕੀ ਦੇ ਕੇ ਪਦਉੱਨਤ ਕੀਤਾ ਗਿਆ ਹੈ, ਉਹ ਇਸ ਆਸਾਮੀ ’ਤੇ ਪੂਰੀ ਤਨਦੇਹੀ, ਲਗਨ ਤੇ ਇਮਾਨਦਾਰੀ ਨਾਲ਼ ਆਪਣੀਆਂ ਸੇਵਾਵਾਂ ਨਿਭਾਉਣਗੇ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ, ਪ੍ਰੋਗਰਾਮਾਂ, ਪ੍ਰਾਪਤੀਆਂ ਦਾ ਪ੍ਰਚਾਰ ਪਿ੍ਰੰਟ, ਇਲੈਕਟਰਾਨਿਕ, ਸ਼ੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕਰਵਾਉਣਾ ਯਕੀਨੀ ਬਣਾਉਣਗੇ।