ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਜਾਰੀ : ਬ੍ਰਮ ਸ਼ੰਕਰ ਜਿੰਪਾ ()
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। (Punjab Government)
ਮੰਤਰੀ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਅਤੇ ਹੋਰ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵਜੋਂ ਮਾਲ ਵਿਭਾਗ ਨੂੰ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਨੁਕਸਾਨੀ ਝੋਨੇ ਦੀ ਫ਼ਸਲ ਲਈ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦੇ ਰਹੀ ਹੈ।
ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਕਮੀ ਨਹੀਂ (Punjab Government)
ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਹੁਣ ਤੱਕ ਪਟਿਆਲਾ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 25 ਕਰੋੜ 22 ਲੱਖ 73 ਹਜ਼ਾਰ 942 ਰੁਪਏ ਦੀ ਮੁਆਵਜ਼ਾ ਰਾਸ਼ੀ ਜਮ੍ਹਾਂ ਹੋ ਚੁੱਕੀ ਹੈ। ਸੰਗਰੂਰ ਦੇ ਕਿਸਾਨਾਂ ਨੂੰ 7 ਕਰੋੜ 35 ਲੱਖ 38 ਹਜ਼ਾਰ 856 ਰੁਪਏ, ਫ਼ਿਰੋਜ਼ਪੁਰ ਦੇ 5 ਕਰੋੜ 9 ਲੱਖ 3028 ਰੁਪਏ, ਜਲੰਧਰ ਦੇ 5 ਕਰੋੜ 6 ਲੱਖ 9285 ਰੁਪਏ, ਤਰਨਤਾਰਨ ਦੇ 5 ਕਰੋੜ 42 ਲੱਖ 44 ਹਜ਼ਾਰ 331 ਰੁਪਏ, ਮਾਨਸਾ ਦੇ 4 ਕਰੋੜ 74 ਲੱਖ 8871 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਫਾਜ਼ਿਲਕਾ ਵਿੱਚ 1 ਕਰੋੜ 36 ਲੱਖ 64 ਹਜ਼ਾਰ 615 ਰੁਪਏ ਅਤੇ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1 ਕਰੋੜ 32 ਲੱਖ 16 ਹਜ਼ਾਰ 224 ਰੁਪਏ ਦੀ ਰਾਸ਼ੀ ਜਮ੍ਹਾਂ ਹੈ।
ਇਹ ਵੀ ਪੜ੍ਹੋ : ਹੁਣ ਬਠਿੰਡਾ ਤੋਂ ਦਿੱਲੀ ਦੂਰ ਨਹੀਂ, ਛੇਤੀ ਜ਼ਹਾਜ਼ ਭਰਨਗੇ ਉਡਾਨ
ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਆਫ਼ਤ ਪ੍ਰਬੰਧਨ ਲਈ ਸਥਾਪਿਤ ਰਾਹਤ ਫੰਡ ਵਿੱਚ ਬਹੁਤ ਸਾਰਾ ਪੈਸਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਨਾ ਦੇਣ ਕਾਰਨ ਪੀੜਤ ਕਿਸਾਨਾਂ ਨੂੰ ਹੋਰ ਰਾਹਤ ਰਾਸ਼ੀ ਨਾ ਦੇਣ ਦੀ ਮਜਬੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਪਰ ਹੁਣ ਤੱਕ ਕੋਈ ਪ੍ਰਵਾਨਗੀ ਨਹੀਂ ਮਿਲੀ ਹੈ। (Punjab Government)