Punjab Government News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਵੀਂ ਨਸ਼ਾ ਰੋਕੂ ਅਤੇ ਮੁੜਵਸੇਬਾ ਨੀਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਚਰਚਾ ਕੀਤੀ ਤੇ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਨਿਜਾਤ ਲਈ ਇਸ ਨੀਤੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ।
ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਤੇ ਲੋੜ ਪੈਣ ’ਤੇ ਇਨ੍ਹਾਂ ਉੱਤੇ ਬੁਲਡੋਜ਼ਰ ਚਲਾਏ ਜਾਣ ਦੀ ਕਾਰਵਾਈ ਜਾਰੀ ਰਹੇਗੀ। ਇਸ ਮੀਟਿੰਗ ਵਿਚ ਸੂਬੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਸ਼ਾਮਲ ਹੋਈ। ਕਮੇਟੀ ਦੇ ਹੋਰਨਾਂ ਮੈਂਬਰਾਂ ਵਿਚ ਮੰਤਰੀ ਅਮਨ ਅਰੋੜਾ, ਡਾ.ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰੁਨਪ੍ਰੀਤ ਸਿੰਘ ਸੌਂਦ ਸ਼ਾਮਲ ਹਨ। Punjab Government News
Read Also : Batala Police News: ਦੋ ਧਮਾਕਿਆਂ ’ਚ ਸ਼ਾਮਲ ਮੁੱਖ ਮੁਲਜਮ ਪੁਲਿਸ ਮੁਕਾਬਲੇ ’ਚ ਹਲਾਕ, ਪਿਸਤੌਲ ਬਰਾਮਦ
ਬੈਠਕ ਵਿਚ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀਜ਼ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਕਰੇਗੀ, ਸਪਲਾਈ ਚੇਨ ਨੂੰ ਤੋੜੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਸ਼ਟ ਕੀਤਾ ਜਾਵੇਗਾ।
Punjab Government News
ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਨੂੰ ਜਨ ਅੰਦੋਲਨ ਵਿਚ ਬਦਲਣ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਸਖ਼ਤੀ ਨਾਲ ਤਾੜਨਾ ਦਿੰਦਿਆਂ ਕਿਹਾ ਕਿ ਤਸਕਰ ਜਾਂ ਤਾਂ ਇਹ ਕਾਲਾ ਧੰਦਾ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਜਾਣ, ਹੁਣ ਉਨ੍ਹਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੀਟਿੰਗ ਉਪਰੰਤ ਬੋਲਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ੇ ਵਿਰੁੱਧ’ ਛੇੜਿਆ ਹੋਇਆ ਹੈ। ਪੰਜਾਬ ਸਰਕਾਰ ਨੇ ਇਹ ਤਹੱਈਆ ਕੀਤਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸੁਫਨਾ ਕਿ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇ।