1274 ਫਰਮਾਂ ’ਤੇ ਛਾਪੇਮਾਰੀ | Punjab Govt News
- 24 ਐੱਫਆਈਆਰ ਕੀਤੀਆਂ ਦਰਜ਼
Punjab Govt News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਤੇ ਸੂਬੇ ਭਰ ’ਚ 1274 ਫਰਮਾਂ ’ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ, ਬਹੁਤ ਸਾਰੇ ਜਾਅਲੀ ਏਜੰਟਾਂ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਵਿਰੁੱਧ 24 ਐਫਆਈਆਰ ਦਰਜ ਕੀਤੀਆਂ ਗਈਆਂ ਤੇ 7 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਹ ਖਬਰ ਵੀ ਪੜ੍ਹੋ : Australia Vs South Africa: ਅਸਟਰੇਲੀਆ-ਅਫਰੀਕਾ ਮੈਚ ਮੀਂਹ ਕਾਰਨ ਰੱਦ, ਦੋਵੇਂ ਟੀਮਾਂ ’ਤੇ ਟੂਰਨਾਮੈਂਟ ’ਚੋਂ ਬਾਹਰ ਹੋ…
ਧੋਖਾਧੜੀ ਵਿਰੁੱਧ ਸਖ਼ਤ ਕਾਰਵਾਈ | Punjab Govt News
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਮੀਗ੍ਰੇਸ਼ਨ ਦੇ ਨਾਂਅ ’ਤੇ ਹੋ ਰਹੀ ਧੋਖਾਧੜੀ ’ਤੇ ਸ਼ਿਕੰਜਾ ਕੱਸਣ ਲਈ ਇਹ ਕਾਰਵਾਈ ਕੀਤੀ। ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਇਮੀਗ੍ਰੇਸ਼ਨ ਫਰਮਾਂ ਲੋਕਾਂ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਵਸੂਲ ਰਹੀਆਂ ਹਨ ਤੇ ਕਈ ਮਾਮਲਿਆਂ ’ਚ ਜਾਅਲੀ ਦਸਤਾਵੇਜ਼ ਬਣਾ ਕੇ ਧੋਖਾਧੜੀ ਕਰ ਰਹੀਆਂ ਹਨ।
ਸੂਬੇ ਭਰ ’ਚ ਵੱਡੇ ਪੱਧਰ ’ਤੇ ਛਾਪੇਮਾਰੀ | Punjab Govt News
- ਪੰਜਾਬ ਪੁਲਿਸ ਤੇ ਸਬੰਧਤ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਨੇ ਸੂਬੇ ਭਰ ’ਚ 1,274 ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇਮਾਰੀ ਕੀਤੀ।
- 24 ਮਾਮਲਿਆਂ ’ਚ ਐਫਆਈਆਰ ਦਰਜ ਕੀਤੀਆਂ ਗਈਆਂ ਤੇ 7 ਏਜੰਟਾਂ ਨੂੰ ਕੀਤਾ ਗਿਆ ਹੈ ਗ੍ਰਿਫਤਾਰ।
- ਸੈਂਕੜੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਯੰਤਰ ਜ਼ਬਤ ਕੀਤੇ ਗਏ ਹਨ ਤੇ ਇਨ੍ਹਾਂ ਦੀ ਜਾਂਚ ਜਾਰੀ ਹੈ।