ਸਾਡੇ ਨਾਲ ਸ਼ਾਮਲ

Follow us

21.7 C
Chandigarh
Thursday, January 22, 2026
More
    Home Breaking News Old Age Pensi...

    Old Age Pension Punjab: ਬੁਢਾਪਾ ਪੈਨਸ਼ਨ ਸਬੰਧੀ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੜ੍ਹੋ ਪੂਰੀ ਖਬਰ

    Old Age Pension Punjab
    Old Age Pension Punjab: ਬੁਢਾਪਾ ਪੈਨਸ਼ਨ ਸਬੰਧੀ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੜ੍ਹੋ ਪੂਰੀ ਖਬਰ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Old Age Pension Punjab: ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕਰਨ ਤੇ ਸਹੀ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ‘ਸਾਧੇ ਬੁਜੁਰਗ ਸਦਾ ਮਾਨ’ ਸਿਰਲੇਖ ਹੇਠ ਇੱਕ ਵਿਸ਼ੇਸ਼ ਸਰਵੇਖਣ ਕੀਤਾ ਗਿਆ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਦੇ ਖਾਤਿਆਂ ’ਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਜਮ੍ਹਾਂ ਹੋ ਗਏ ਸਨ। ਇਸ ’ਚੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਤੇ ਬੈਂਕਾਂ ਦੇ ਸਹਿਯੋਗ ਨਾਲ ਹੁਣ ਤੱਕ 166 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। Old Age Pension Punjab

    ਇਹ ਖਬਰ ਵੀ ਪੜ੍ਹੋ : Pan Card Rules: ਪੈਨ ਕਾਰਡ ਧਾਰਕਾਂ ਲਈ ਨਵਾਂ ਨਿਯਮ ਲਾਗੂ, ਸਰਕਾਰ ਦਾ ਹੁਕਮ ਜਾਰੀ

    ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ 36 ਕਰੋੜ ਰੁਪਏ ਦੀ ਵਸੂਲੀ ’ਚ ਤੇਜ਼ੀ ਲਿਆਂਦੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਰਕਮ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਲਾਭ ਵਜੋਂ ਦਿੱਤੀ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ’ਚ ਲਗਭਗ 35 ਲੱਖ ਬਜ਼ੁਰਗ, ਵਿਧਵਾਵਾਂ, ਅਨਾਥ ਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਪੈਨਸ਼ਨ ਮਿਲ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਆਂਗਣਵਾੜੀ ਸੁਪਰਵਾਈਜ਼ਰਾਂ ਦੀ ਸ਼ਲਾਘਾ ਕੀਤੀ ਜੋ ਘਰ-ਘਰ ਜਾ ਕੇ ਪੈਨਸ਼ਨਰਾਂ ਦੀ ਸਥਿਤੀ ਤੇ ਤੰਦਰੁਸਤੀ ਬਾਰੇ ਸਹੀ ਜਾਣਕਾਰੀ ਇਕੱਠੀ ਕਰ ਰਹੇ ਹਨ। Old Age Pension Punjab