ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਕਾਰਨ ਜਿੰਨ੍ਹਾ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਣਕ ਦੀ ਬਿਜਾਈ ਲਈ ਮੁਫ਼ਤ ਬੀਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ ਆਏ ਹੜ੍ਹਾਂ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਇਸ ਲਈ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਹੈ।
ਇਹ ਖਬਰ ਵੀ ਪੜ੍ਹੋ : Amloh News: ਸਫਾਈ ਸੇਵਕ ਯੂਨੀਅਨ ਨੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ
ਕਿ ਪੂਰੇ ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 5 ਲੱਖ ਏਕੜ ਜ਼ਮੀਨ ਤੇ ਬਿਜਾਈ ਕਰਨ ਵਾਸਤੇ 2 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ। ਵਿਧਾਇਕ ਦਹੀਆ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਗਏ ਇਸ ਐਲਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਵਿਧਾਇਕ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਜਲਦੀ ਹੀ ਕਿਸਾਨਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਹਨ ਕਿ ਹੋਏ ਨੁਕਸਾਨ ਦੀ ਜਲਦੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।