ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕੀਤੀ ਸਰਕਾਰ ਤੋਂ ਮੰਗ
ਚੰਡੀਗੜ। ਮਹਿੰਗਾਈ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਦੀ ਆਵਾਜ਼ ਚੁੱਕਦਿਆਂ ਅੱਜ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਛੇਤੀ ਤੋਂ ਛੇਤੀ ਸੂਬੇ ਵਿਚ ਬੱਸ ਕਿਰਾਏ ਨੂੰ ਘਟਾਵੇ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 2 ਸਾਲਾਂ ਵਿਚ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਬਹਾਨਾ ਬਣਾ ਕੇ ਅਨੇਕਾਂ ਵਾਰ 10 ਪੈਸੇ ਕਿੱਲੋਮੀਟਰ ਤੱਕ ਬੱਸ ਕਿਰਾਇਆ ਵਧਾਇਆ ਹੈ। ਉਨਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਹਰ ਰੋਜ਼ ਸਫ਼ਰ ਕਰ ਰਹੇ ਲੋਕਾਂ ਉੱਤੇ ਭਾਰ ਪਾਇਆ ਹੈ। ਉਨਾਂ ਕਿਹਾ ਕਿ ਹੁਣ ਜਦੋਂ ਕਿੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਦੇਸ਼ ਭਰ ਵਿਚ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਲ ਦੀਆਂ ਘਟੀਆਂ ਕੀਮਤਾਂ ਦੇ ਹਿਸਾਬ ਨਾਲ ਬੱਸ ਕਿਰਾਏ ਘਟਾਵੇ।
ਚੀਮਾ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣੇ ਖ਼ਰਚੇ ਘਟਾ ਕੇ ਖ਼ਜ਼ਾਨੇ ਨੂੰ ਭਰੇਗੀ ਪਰੰਤੂ ਲੋਕਾਂ ਕੋਲੋਂ ਇਕੱਠੇ ਕੀਤੇ ਪੈਸੇ ਨਾਲ ਮੰਤਰੀਆਂ ਅਤੇ ਸਲਾਹਕਾਰਾਂ ਨੂੰ ਸਾਰੀਆਂ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰੇਗੀ। Government
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।