Punjab News: ਪੰਜਾਬ ਸਰਕਾਰ ਸ਼ੁਰੂ ਕਰੇਗੀ ਨਸ਼ਾ ਮੁਕਤੀ ਯਾਤਰਾ, ਮਈ ਜੂਨ ਵਿੱਚ ਹਰ ਪਿੰਡ ਤੇ ਸ਼ਹਿਰ ’ਚ ਜਾਏਗੀ ਯਾਤਰਾ

Punjab Government

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

Punjab News: (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿੱਚ ਨਸ਼ਿਆਂ ਦੇ ਖਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ। ਇਹ ਮੀਟਿੰਗਾਂ ‘ਨਸਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫਾਰਮ ਵਜੋਂ ਕੰਮ ਕਰਨਗੀਆਂ। ਪਿੰਡ ਸੁਰੱਖਿਆ ਕਮੇਟੀਆਂ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਿੰਡਾਂ ਦੇ ਸਰਪੰਚ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਸਬੰਧਤ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: Bathinda Grain Market: ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਕਟਾਰੂਚੱਕ

ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਅਤੇ ਐਸ.ਐਸ.ਪੀ. ਨੂੰ ਉਨਾਂ ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਲਈ ਕਿਹਾ ਹੈ, ਜਿੱਥੇ ਇਹ ਕਮੇਟੀਆਂ ਮੌਜੂਦ ਨਹੀਂ ਹਨ ਅਤੇ ਉਨਾਂ ਨੂੰ ਇਨਾਂ ਮੀਟਿੰਗਾਂ ਲਈ ਸੱਦਾ ਦੇਣ ਲਈ ਕਿਹਾ ਹੈ। ਇਸੇ ਤਰ੍ਹਾਂ ਨਗਰ ਨਿਗਮ ਖੇਤਰਾਂ ਦੇ ਹਰੇਕ ਵਾਰਡ ਵਿੱਚ ਵਾਰਡ ਸੁਰੱਖਿਆ ਕਮੇਟੀਆਂ ਵੀ ਬਣਾਈਆਂ ਜਾਣਗੀਆਂ ਅਤੇ ਉਨਾਂ ਨੂੰ ਇਨਾਂ ਮੀਟਿੰਗਾਂ ਲਈ ਸੱਦਿਆ ਜਾਵੇਗਾ। ਹਰੇਕ ਜ਼ਿਲਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਇੱਕ ਕੈਬਨਿਟ ਮੰਤਰੀ ਵੱਲੋਂ ਕੀਤੀ ਜਾਵੇਗੀ ਇਨਾਂ ਮੀਟਿੰਗਾਂ ਤੋਂ ਬਾਅਦ ਦੂਜੇ ਪੜਾਅ ਦੀ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਜਮੀਨੀ ਪੱਧਰ ‘ਤੇ ਸੁਰੂ ਕੀਤੀ ਜਾਵੇਗੀ ਅਤੇ ਇਸ ਯਾਤਰਾ ਵਿੱਚ ਹਰੇਕ ਪਿੰਡ/ਵਾਰਡ ਦੇ ਸਾਰੇ ਲੋਕਾਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪਿੰਡ ਸੁਰੱਖਿਆ ਕਮੇਟੀ, ਵਾਰਡ ਸੁਰੱਖਿਆ ਕਮੇਟੀ, ਸਰਪੰਚ ਅਤੇ ਹੋਰ ਅਧਿਕਾਰੀ ਸ਼ਾਮਲ ਹੋਣਗੇ। Punjab News