Punjab Government News: ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ ਹੋਈ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ
Punjab Government News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਫੌਜੀਆਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਫੌਜਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ ਸ਼ਹੀਦ ਫੌਜਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ। Punjab Government News
Read Also : Bathinda Central Jail: ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਗੈਂਗਸਟਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ
ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਸਕੀਮਾਂ ਵੀ ਲਾਗੂ ਕੀਤੀਆਂ ਗਈਆਂ ਹਨ, ਜਿਸ ਵਿੱਚ ਦਿਵਿਆਂਗ ਫੌਜੀਆਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਹਨਾਂ ਦੀ ਬੇਵਸੀ ਦੇ ਆਧਾਰ ’ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।