ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸਮਾਣਾ ਲਿਆਉਣ ਲਈ ਪੰਜਾਬ ਸਰਕਾਰ ਹਵਾਈ ਫੌਜ਼ ਦੇ ਸੰਪਰਕ ‘ਚ

Punjab Government, Touch, Air Force Dead Body, Martyred Death

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਦੀ ਤਰਫੋਂ ਸ਼ਹੀਦ ਫਲਾਇੰਗ ਲੈਫਟੀਨੈਂਟ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੁਨੀਲ ਚਾਵਲਾ, ਸਮਾਣਾ

ਪਿਛਲੇ ਦਿਨੀਂ ਭਾਰਤੀ ਹਵਾਈ ਫੌਜ ਦੇ ਐਨ. ਏ-32 ਜਹਾਜ਼ ਦੇ ਅਸਾਮ ਦੇ ਜੋਰਾਹਟ ਖੇਤਰ ‘ਚ ਹਾਦਸਾਗ੍ਰਸਤ ਹੋਣ ਕਾਰਨ ਉਸ ‘ਚ ਸ਼ਹੀਦ ਹੋਏ ਸਮਾਣਾ ਦੇ 27 ਸਾਲਾਂ ਫਲਾਇੰਗ ਲੈਫਟੀਨੈਂਟ ਮੋਹਿਤ ਗਰਗ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਦੀ ਤਰਫੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਮਐੱਲਏ ਸਮਾਣਾ ਰਜਿੰਦਰ ਸਿੰਘ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਵੀ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ।

ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਮੋਹਿਤ ਗਰਗ ਦੇ ਪਿਤਾ ਸੁਰਿੰਦਰਪਾਲ ਗਰਗ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਗਰਗ ਦੀ ਮ੍ਰਿਤਕ ਦੇਹ ਨੂੰ ਸਮਾਣਾ ਲਿਆਉਣ ਲਈ ਲਗਾਤਾਰ ਭਾਰਤੀ ਹਵਾਈ ਫੌਜ਼ ਨਾਲ ਸੰਪਰਕ ਬਣਾਇਆ ਹੋਇਆ ਹੈ।

ਇਸ ਮੌਕੇ ਪੱਤਰਕਾਰਾਂ ਵੱਲੋਂ ਸ਼ਹੀਦ ਮੋਹਿਤ ਗਰਗ ਦੀ ਸਮਾਣਾ ਵਿਖੇ ਕੋਈ ਯਾਦਗਾਰ ਬਣਾਉਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ‘ਚ ਵਿਜੈਇੰੰਦਰ ਸਿੰਗਲਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਸਲਾਹ ਮਸ਼ਵਰੇ ਉਪਰੰਤ ਪਰਿਵਾਰ ਜੋ ਵੀ ਹੁਕਮ ਕਰੇਗਾ ਉਸਨੂੰ ਪ੍ਰਵਾਨ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੌਕਤ ਅਹਿਮਦ ਪਰੈ, ਐੱਸਡੀਐੱਮ ਸਮਾਣਾ ਨਮਨ ਮੜਕਨ, ਸ਼ਹੀਦ ਦੇ ਪਰਿਵਾਰਕ ਮੈਂਬਰ ਰਿਸ਼ੀਪਾਲ ਗਰਗ, ਅਸ਼ਵਨੀ ਗਰਗ, ਕੇਵਲ ਗਰਗ, ਰਾਮੇਸ਼ਵਰ ਗਰਗ, ਡਾ. ਪ੍ਰੇਮ ਪਾਲ ਗਰਗ ਅਤੇ ਪਵਨ ਸ਼ਾਸਤਰੀ, ਗੋਪਾਲ ਕ੍ਰਿਸ਼ਨ ਗਰਗ, ਵਿਜੈ ਅਗਰਵਾਲ, ਅਸ਼ੋਕ ਮੋਦਗਿਲ, ਸ਼ਿਵ ਕੁਮਾਰ ਘੱਗਾ, ਐਡਵੋਕੇਟ ਅਸ਼ਵਨੀ ਗੁਪਤਾ, ਤਹਿਸਲੀਦਾਰ ਸੰਦੀਪ ਸਿੰਘ, ਡੀਐੱਸਪੀ ਸਮਾਣਾ ਜਸਵੰਤ ਸਿੰਘ ਮਾਂਗਟ ਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।