ਪੰਜਾਬ ਸਰਕਾਰ ਵੱਲੋਂ ਚਾਰ ਆਈਏਐੱਸ ਅਧਿਕਾਰੀ ਤਬਦੀਲ

Punjab Government, Transferred, IAS Officers

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਸਰਕਾਰ ਵੱਲੋਂ ਅੱਜ 4 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੂੰ ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ ਤਾਇਨਾਤ ਕੀਤਾ ਗਿਆ ਹੈ ਜਦਕਿ ਸ੍ਰੀ ਕਮਲ ਕਿਸ਼ੋਰ ਯਾਦਵ ਨੂੰ ਵਿਸ਼ੇਸ਼ ਸਕੱਤਰ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਤੇ ਵਾਧੂ ਚਾਰਜ ਡਾਇਰੈਕਟਰ, ਵਾਧੂ ਚਾਰਜ ਪ੍ਰਾਹੁਣਚਾਰੀ ਤੇ ਵਿਸ਼ੇਸ਼ ਸਕੱਤਰ, ਤਾਲਮੇਲ ਤੇ ਪ੍ਰੋਟੋਕੋਲ ਤੇ ਵਾਧੂ ਚਾਰਜ ਡਾਇਰੈਕਟਰ, ਟਾਊਨ ਤੇ ਕੰਟਰੀ ਪਲਾਨਿੰਗ  ਲਗਾਇਆ ਗਿਆ ਹੈ। (IAS Officer)

ਇਸੇ ਤਰਾਂ ਸ੍ਰੀਮਤੀ ਕਵਿਤਾ ਸਿੰਘ ਨੂੰ ਡਾਇਰੈਕਟਰ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਐਨਆਰਆਈ ਮਾਮਲੇ, ਵਧੀਕ ਕਮਿਸ਼ਨਰ ਐਨ ਆਰ ਆਈ ਮਾਮਲੇ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਸਮਾਜਿਕ ਸੁਰੱਖਿਆ ਤੇ ਮਹਿਲਾ ਅਤੇ ਬਾਲ ਵਿਕਾਸ ਅਤੇ ਸ੍ਰੀ ਸੰਜੇ ਪੋਪਲੀ ਨੂੰ ਵਿਸ਼ੇਸ਼ ਸਕੱਤਰ ਨੂੰ ਗ੍ਰਹਿ ਮਾਮਲੇ, ਨਿਆਂ ਤੇ ਜੇਲ੍ਹਾਂ ਤਾਇਨਾਤ ਕੀਤਾ ਗਿਆ ਹੈ।