9 ਐਸਐਸਪੀ ਵੀ ਸ਼ਾਮਲ ਹਨ
Transfers: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ’ਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਪੁਲਿਸ ’ਚ ਅੱਜ ਯਾਨੀ ਸ਼ੁੱਕਰਵਾਰ ਦੁਪਹਿਰ ਨੂੰ ਏਡੀਜੀਪੀ, ਆਈਡੀ, ਡੀਆਈਜੀ ਸਮੇਤ 21 ਆਈਪੀਐਸ ਅਧਿਕਾਰੀਆਂ ਦੇ ਇੱਕੋ ਸਮੇਂ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਅਤੇ 9 ਜ਼ਿਲ੍ਹਿਆਂ ਦੇ ਐਸਐਸਪੀਜ਼ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ, ਏਡੀਜੀਪੀ ਸੁਰੱਖਿਆ ਸੁਧਾਂਸ਼ੂ ਸ਼੍ਰੀਵਾਸਤਵ ਨੂੰ ਸੁਰੱਖਿਆ ਦੇ ਨਾਲ-ਨਾਲ ਪ੍ਰੋਵੀਜ਼ਨਿੰਗ ਦਾ ਚਾਰਜ ਵੀ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ: Farmers Protest: ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਕੋਠੀ ਵਿਖੇ ਪੰਜ ਰੋਜ਼ਾ ਧਰਨੇ ਦਾ ਐਲਾਨ
ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਹੁਣ ਡੀਆਈਜੀ ਫਿਰੋਜ਼ਪੁਰ ਰੇਂਜ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਜਲੰਧਰ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ 2006 ਬੈਚ ਦੀ ਆਈਪੀਐਸ ਅਧਿਕਾਰੀ ਧਨਪ੍ਰੀਤ ਕੌਰ ਨੂੰ ਦਿੱਤੀ ਗਈ ਹੈ। ਜੋ ਲੁਧਿਆਣਾ ਰੇਂਜ ਦੇ ਆਈਜੀ ਵਜੋਂ ਤਾਇਨਾਤ ਸੀ। ਡੀਆਈਜੀ ਜਗਦਲੇ ਨੀਲਾਂਬਰੀ (2008 ਬੈਚ) ਨੂੰ ਲੁਧਿਆਣਾ ਰੇਂਜ ਵਿੱਚ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸਵਪਨ ਸ਼ਰਮਾ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਪੂਰੇ ਵੇਰਵੇ ਹੇਠਾਂ ਸੂਚੀ ’ਚ ਵੇਖੋ…
