ਕ੍ਰਿਸ਼ਨ ਕੁਮਾਰ ਨੂੰ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਲਾਇਆ
Transfers Officers Punjab: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਹ ਵੀ ਪੜ੍ਹੋ: Punjab Farmers Meeting: ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਖਤਮ, ਜਾਣੋ ਕੀ ਬਣਿਆ..
ਇਨ੍ਹਾਂ ਹੁਕਮਾਂ ਅਨੁਸਾਰ, ਆਈਏਐਸ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ, ਆਈਏਐਸ ਕ੍ਰਿਸ਼ਨ ਕੁਮਾਰ ਨੂੰ ਜਲ ਸਰੋਤਾਂ ਦਾ ਪ੍ਰਮੁੱਖ ਸਕੱਤਰ ਅਤੇ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਵਰਿੰਦਰ ਕੁਮਾਰ ਮੀਣਾ ਨੂੰ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਨਿਯੁਕਤ ਕੀਤਾ ਹੈ। ਪੂਰੇ ਵੇਰਵੇ ਸੂਚੀ ’ਚ ਵੇਖੋ..