Punjab News: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਬਲਜੀਤ ਕੌਰ

ਫ਼ਤਹਿਗੜ੍ਹ ਸਾਹਿਬ: ਤੀਆਂ ਤੀਜ ਦੀਆਂ ਮੇਲੇ ਦੌਰਾਨ ਬੱਚਿਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕਰਦੇ ਹੋਏ ਕੈਬਿਨੇਟ ਮੰਤਰੀ ਬਲਜੀਤ ਕੌਰ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਤੇ ਵਿਧਾਇਕ ਲਖਵੀਰ ਸਿੰਘ ਰਾਏ। ਤਸਵੀਰਾਂ-ਅਮਿਤ ਸ਼ਰਮਾ

ਆਮ ਖਾਸ ਬਾਗ ਵਿਖੇ ਕਰਵਾਇਆ ਤੀਆਂ ਤੀਜ ਦੀਆਂ ਮੇਲਾ | Punjab News

(ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਵੱਡੀ ਸੌਗਾਤ ਵੀ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਖਾਸ ਬਾਗ ਵਿਖੇ ਕਰਵਾਏ ‘ਤੀਆਂ ਤੀਜ ਦੀਆਂ’ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। Punjab News

ਇਹ ਵੀ ਪੜ੍ਹੋ Punjab News: ਪੰਜਾਬ ਨੇ ਸ਼ਿਕਾਇਤ ਨਿਵਾਰਨ ਰੈਂਕਿੰਗ ‘ਚ ਦੇਸ਼ ‘ਚੋਂ ਮੋਹਰੀ ਸਥਾਨ ਹਾਸਿਲ ਕੀਤਾ

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਭ ਤੋਂ ਨੇੜੇ ਦਾ ਰਿਸ਼ਤਾ ਮਾਵਾਂ ਤੇ ਧੀਆਂ ਦਾ ਰਿਸ਼ਤਾ ਹੁੰਦਾ ਹੈ। ਸਾਡੇ ਲੋਕ ਗੀਤਾਂ ਤੇ ਬੋਲੀਆਂ ਵਿੱਚੋਂ ਇਸ ਰਿਸ਼ਤੇ ਦੀ ਮਹਿਕ ਆਉਂਦੀ ਹੈ। ਜਦੋਂ ਧੀਆਂ ਦਾ ਵਿਛੋੜਾ ਪੈਂਦਾ ਹੈ ਤਾਂ ਸਭ ਤੋਂ ਵੱਧ ਸੱਟ ਮਾਵਾਂ ਨੂੰ ਹੀ ਵੱਜਦੀ ਹੈ। ਭਰੂਣ ਹੱਤਿਆ ਤੇ ਦਾਜ ਤੋਂ ਤਾਂ ਹੁਣ ਬਚਾਅ ਹੋ ਰਿਹਾ ਹੈ ਪਰ ਹੁਣ ਵਿਦੇਸ਼ ਜਾਣ ਦੀ ਰੀਤ ਚੱਲ ਪਈ ਹੈ। ਆਪਣੀਆਂ ਧੀਆਂ ਨੂੰ ਵਿਦੇਸ਼ਾਂ ਦੀ ਧਰਤੀ ’ਤੇ ਖੁਆਰ ਹੋਣ ਤੋਂ ਸਭ ਤੋਂ ਵੱਧ ਮਾਵਾਂ ਹੀ ਬਚਾਅ ਸਕਦੀਆਂ ਹਨ। ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਧੀਆਂ ਦੀ ਤਰੱਕੀ ਵਿੱਚ ਸਭ ਤੋਂ ਅਹਿਮ ਰੋਲ ਮਾਵਾਂ ਦਾ ਹੀ ਹੈ। ਮੁੱਖ ਮਹਿਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ।

ਵੱਖ-ਵੱਖ ਤਰ੍ਹਾਂ ਦੇ ਪੰਜਾਬੀ ਸੱਭਿਆਚਾਰਕ ਨਾਲ ਸੰਬਧਿਤ ਵੰਨਗੀਆਂ ਦੇ ਕਰਵਾਏ ਮੁਕਾਬਲੇ

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਬਾਬਤ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਫੌਰੀ ਅਧਿਕਾਰੀਆਂ ਦੇ ਧਿਆਨ ਲਿਆਂਦੀ ਜਾਵੇ, ਹਰ ਮੁਸ਼ਕਿਲ ਫੌਰੀ ਦੂਰ ਕੀਤੀ ਜਾਵੇਗੀ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਪ੍ਰਾਪਤ ਹੋਈਆਂ ਕਰੀਬ 03 ਹਜ਼ਾਰ ਅਰਜ਼ੀਆਂ ਵਿੱਚੋਂ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 31 ਮਾਰਚ 2025 ਤਕ 07 ਹਜ਼ਾਰ ਬੱਚੇ ਇਸ ਸਕੀਮ ਅਧੀਨ ਕਵਰ ਕੀਤੇ ਜਾਣੇ ਹਨ।

Punjab News
ਫ਼ਤਹਿਗੜ੍ਹ ਸਾਹਿਬ: ਆਪਣੀ ਅਦਾਕਰੀ ਦੀ ਪੇਸ਼ਕਸ਼ ਕਰਦੀਆਂ ਨੰਨ੍ਹੀਆਂ ਬੱਚੀਆਂ। ਤਸਵੀਰਾਂ-ਅਮਿਤ ਸ਼ਰਮਾ

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਅੱਜ ਦੇ ਇਹ ਮੇਲਾ ਐਨੇ ਵਧੀਆ ਤਰੀਕੇ ਨਾਲ ਉਲੀਕਿਆ ਗਿਆ ਹੈ ਕਿਹਾ ਕਿ ਇੱਥੇ ਧੀਆਂ-ਭੈਣਾਂ ਵੱਡੀ ਗਿਣਤੀ ਵਿੱਚ ਆਈਆਂ ਹਨ, ਜਿਸ ਲਈ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ। ਹਲਕਾ ਵਿਧਾਇਕ ਨੇ ਕਿਹਾ ਕਿ ਸਮਾਜ ਲਗਾਤਾਰ ਤਰੱਕੀ ਕਰ ਰਿਹਾ ਹੈ ਤੇ ਅੱਜ ਪੰਜਾਬ ਵਿੱਚ ਵੱਡੀ ਗਿਣਤੀ ਮਹਿਲਾ ਅਫ਼ਸਰ ਤਾਇਨਾਤ ਹਨ, ਜਿਹੜੀ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਕਰਵਾਏ ‘ਬੇਬੀ ਤੀਜ’ ਮੁਕਾਬਲੇ ਵਿੱਚ ਪਹਿਲਾ ਸਥਾਨ ਮਨਸਿਮਰ ਕੌਰ, ਦੂਜਾ ਸਥਾਨ ਜਪਜੀ ਕੌਰ ਤੇ ਤੀਜਾ ਸਥਾਨ ਹਰਨੂਰ ਕੌਰ ਨੇ ਹਾਸਲ ਕੀਤਾ, ਜਿਨ੍ਹਾਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ।

ਸੱਭਿਆਚਾਰਕ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਮੁਟਿਆਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ

ਇਸ ਮੌਕੇ ਮੁੱਖ ਮਹਿਮਾਨ ਡਾ. ਬਲਜੀਤ ਕੌਰ, ਵਿਧਾਇਕ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦਾ ਵੀ ਫੁਲਕਾਰੀ ਦੇ ਨਾਲ ਸਨਮਾਨ ਕੀਤਾ ਗਿਆ। ਆਮ ਖਾਸ ਬਾਗ ਵਿਖੇ ਮੇਲੇ ਦੌਰਾਨ ਵੱਖ-ਵੱਖ ਪੰਜਾਬੀ ਵੰਨਗੀਆਂ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੰਜਾਬੀ ਵਿਰਸੇ ਨਾਲ ਜੁੜੀਆਂ ਖਾਣ ਪੀਣ ਦੀਆਂ ਲਜ਼ੀਜ਼ ਵਸਤਾਂ ਦੇ ਸਟਾਲ ਵੀ ਲਗਾਏ ਗਏ ਜਿਥੇ ਕਿ ਜ਼ਿਲ੍ਹਾ ਵਾਸੀਆਂ ਨੇ ਬੜੇ ਸ਼ੌਕ ਨਾਲ ਆਪਣੀਆਂ ਮਨਪਸੰਦ ਚੀਜ਼ਾਂ ਦਾ ਲੁਤਫ ਉਠਾਇਆ। ਇਸ ਮੌਕੇ ਪੀਂਘ ਪਾਉਣ, ਮਹਿੰਦੀ ਲਗਾਉਣ, ਪੰਜਾਬੀ ਖੇਡ ਪੀਚੋ, ਚਰਖਾ ਕੱਤਣਾ ਅਤੇ ਹੋਰ ਕਈ ਸੱਭਿਆਚਾਰਕ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਮੁਟਿਆਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

LEAVE A REPLY

Please enter your comment!
Please enter your name here