ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਦੇਵੇਗੀ 2 ਕਰੋੜ ਤੋਂ ਵੱਧ ਦੀ ਰਾਸ਼ੀ, ਕੈਬਨਿਟ ਮੰਤਰੀ ਨੇ ਕੀਤਾ ਐਲਾਨ

Punjab Government

ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਮਲੋਟ ਦੇ 4516 ਲੋੜਵੰਦ ਪਰਿਵਾਰਾਂ ਨੂੰ ਨਿੱਜੀ ਪਖਾਨੇ ਬਣਾਉਣ ਲਈ 2 ਕਰੋੜ 22 ਲੱਖ 55 ਹਜ਼ਾਰ 257 ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੇਂ ਸਮੇਂ ’ਤੇ ਗਰੀਬਾਂ ਅਤੇ ਮੱਧਵਰਗੀ ਪਰਿਵਾਰਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ ਵੱਖ ਤਰ੍ਹਾਂ ਦੀਆਾਂ ਸਰਕਾਰੀ ਸਕੀਮਾਂ ਦੀ ਵਿਉਂਤਬੰਦੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਲੋਟ ਦੇ ਇਸ ਲਾਭਪਾਤਰੀ ਪਖਾਨੇ ਬਣਾਉਣ ਲਈ ਸਹੂਲਤ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਇਹ ਉਡੀਕ ਜਲਦ ਖਤਮ ਕਰ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਇਸ ਵਿੱਤੀ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਰਾਸ਼ੀ ਦਾ ਸਹੀ ਇਸਤੇਮਾਲ ਕਰਨ ਤਾਂ ਜੋ ਉਨ੍ਹਾਂ ਦਾ ਰਹਿਣ ਸਹਿਣ ਠੀਕ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਲਾਭਪਾਤਰੀ ਜਿਸ ਨੂੰ ਨਿੱਜੀ ਪਖਾਨਾ ਬਣਾਉਣ ਲਈ ਵਿੱਤੀ ਸਹਾਇਤਾ ਦੀ ਲੋੜ ਹੈ ਉਹ ਜਲਦ ਤੋਂ ਜਲਦ ਮਲੋਟ ਦੇ ਐਡਵਰਡਗੰਜ ਦਫ਼ਤਰ ਵਿਖੇ ਆ ਕੇ ਆਪਣਾ ਨਾਂਅ ਰਜਿਸਟਰ ਕਰਵਾਉਣ। (Punjab Government)

Also Read : ਸਵੇਰ ਦੀਆਂ ਸਭ ਤੋਂ ਵਧੀਆ 5 ਆਦਤਾਂ, ਅਪਣਾ ਲਈਆਂ ਤਾਂ ਹੋ ਜਾਣਗੇ ਵਾਰੇ-ਨਿਆਰੇ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੰਚ ਵੀ ਲੋੜਵੰਦ ਵਿਅਕਤੀ ਦੀ ਸਹੂਲਤ ਲਈ ਅਜਿਹੇ ਕਾਰਜ ਅਰੰਭੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਬਲਾਕ ਮਲੋਟ ਦੇ ਵਸਨੀਕਾਂ ਨੂੰ ਪੇਸ਼ ਆ ਰਹੀ ਸੀਵਰੇਜ ਦੀ ਸਮੱਸਿਆ ਨੂੰ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਮਲੋਟ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।