ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਪੰਜਾਬ ਸਰਕਾਰ : ਜੌੜਾਮਾਜਰਾ

Floods
ਸਮਾਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿੰਡ ਰਵਾਸ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਤਕਸੀਮ ਕਰਦੇ ਹੋਏ।

ਕੈਬਨਿਟ ਚੇਤਨ ਸਿੰਘ ਜੌੜਾਮਾਜਰਾ ਨੇ ਪੁੱਛਿਆ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ (Floods )

  • ਹਲਕਾ ਸਮਾਣਾ ਦੇ ਰਵਾਸ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਦੀ ਕੀਤੀ ਗਈ ਵੰਡ

(ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ।(Floods) ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ ਬਾਬਤ ਵੀ ਹਾਲ-ਚਾਲ ਜਾਣਿਆ। ਜੌੜਾਮਾਜਰਾ ਨੇ ਲੋਕਾਂ ਦਾ ਦੁੱਖ ਵੰਡਾਉਂਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ।

ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ Floods

ਸੂਚਨਾ ਤੇ ਲੋਕ ਸੰਪਰਕ ਮੰਤਰੀ, ਜਿਨ੍ਹਾਂ ਕੋਲ ਬਾਗਬਾਨੀ, ਸੁਤੰਤਰਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ, ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜੇ ਵਜੋਂ ਦਿੱਤਾ ਜਾਵੇਗਾ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਨੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਤੇ ਲੱਖੋਵਾਲ ਨੇ ਕੀਤਾ ਦੇਵੀਗੜ੍ਹ ਦੇ ਹੜ੍ਹ ਪ੍ਰਭਾਵਿਤ ਏਰੀਏ ਦਾ ਦੌਰਾ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਦੀ ਕੁਦਤਰੀ ਮਾਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਉਨ੍ਹਾਂ ਸਮੇਤ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐੱਸ ਡੀ ਐਮ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here