ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Punjab Ration...

    Punjab Ration Card: ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਦਾ ਰਾਸ਼ਨ ਕਾਰਡ ਕੱਟਣ ਨਹੀਂ ਦੇਵੇਗੀ : ਜੱਸੀ ਸੋਹੀਆਂ ਵਾਲਾ

    Punjab Ration Card
    ਭਾਦਸੋਂ : ਪਿੰਡ ਫਰੀਦਪੁਰ ਵਿਖੇ ਆਪ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਪਿੰਡ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਸੁਸੀਲ ਕੁਮਾਰ

    ਕਿਹਾ ਭਾਜਪਾ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

    Punjab Ration Card: (ਸੁਸ਼ੀਲ ਕੁਮਾਰ) ਭਾਦਸੋਂ। ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਫਰੀਦਪੁਰ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇ ਸਾਹੀ ਖਿਲਾਫ ਲੋਕਾਂ ਨੂੰ ਜਾਗਰੂਕਤਾ ਕਰਨ ਲਈ ਕੀਤੀ ਗਈ।

    ਇਸ ਮੌਕੇ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ 55 ਲੱਖ ਗਰੀਬ ਤੇ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡਾਂ ਨੂੰ ਕੱਟਣ ਦੀ ਤਿਆਰੀ ਕਰ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਵੀ ਵਿਅਕਤੀ ਦਾ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ।

    ਇਹ ਵੀ ਪੜ੍ਹੋ: Punjab and Haryana: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਹਰਿਆਣਾ ਦੀ ਹੱਲਾਸ਼ੇਰੀ, ਮੁੱਖ ਮੰਤਰੀ ਨੇ ਕਿਹਾ…

    ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਸੂਬੇ ਨਾਲ ਕੀਤਾ ਜਾਂਦਾ ਧੱਕਾ ਬੇਹੱਦ ਨਿੰਦਣਯੋਗ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨਾਲ ਡਟਕੇ ਖੜ੍ਹੇ ਹਨ ਜੋਂ ਪੰਜਾਬ ਦੇ ਲੋਕਾਂ ਦੇ ਹੱਕਾਂ ਤੇ ਭਾਜਪਾ ਨੂੰ ਹਰਗਿਜ ਡਾਕਾ ਨਹੀਂ ਮਾਰਨ ਦੇਣਗੇ। ਇਸ ਮੌਕੇ ਸਰਪੰਚ ਨਰਿੰਦਰ ਸਿੰਘ,, ਪੰਚ ਅਬਦੁਲ ਖਾਨ, ਪੰਚ ਸੁਖਦੇਵ ਸਿੰਘ,, ਪੰਚ ਸਤਪਾਲ ਸਿੰਘ,, ਪੰਚ ਕੁਲਦੀਪ ਕੌਰ, ਪੰਚ ਹਰਮੇਲ ਸਿੰਘ, ਨੰਬੜਦਾਰ ਸੋਹਣ ਸਿੰਘ ਆਦਿ ਵੀ ਮੌਜੂਦ ਸਨ।