ਸਾਰਾਗੜ੍ਹੀ ਮੈਮੋਰੀਅਲ ਵਾਸਤੇ ਪੰਜਾਬ ਸਰਕਾਰ ਖਰਚੇਗੀ 2 ਕਰੋੜ ਰੁਪਏ

Punjab, Government,Rs 2 crore,  Sarabaghi, Memorial

ਰਾਜ ਪੱਧਰੀ ਸਮਾਗਮ ‘ਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਐਲਾਨ | Punjab Government

ਫ਼ਿਰੋਜ਼ਪੁਰ (ਸਤਪਾਲ ਥਿੰਦ)। ਦੇਸ਼ ਦੀਆਂ ਦਸ ਸਭ ਤੋਂ ਮਹੱਤਵਪੂਰਨ ਲੜਾਈਆਂ ‘ਚ ਸ਼ਾਮਲ ਸਾਰਾਗੜੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜ਼ੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਇਹ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫ਼ਿਰੋਜ਼ਪੁਰ ਵਿਚ ਸਾਰਾਗੜੀ ਦਿਵਸ ‘ਤੇ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਦੇ ਹੋਏ ਕੀਤਾ। (Punjab Government)

ਉਨ੍ਹਾਂ ਇਸ ਦੌਰਾਨ ਸਾਰਾਗੜੀ ਮੈਮੋਰੀਅਲ ਦੇ ਸੁੰਦਰੀਕਰਨ, ਵਿਕਾਸ ਅਤੇ ਨਵੀਨੀਕਰਨ ਲਈ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਦੇ ਹੋਏ ਇਸ ਦਾ ਅਧਿਕਾਰਤ ਪੱਤਰ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਸੌਂਪਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ‘ਤੇ ਇਸ ਸਮਾਗਮ ਨੂੰ ਰਾਜ ਪੱਧਰ ‘ਤੇ ਮਨਾਉਣ ਲਈ ਫ਼ੈਸਲਾ ਕੀਤਾ ਗਿਆ ਸੀ ਤਾਂ ਜੋ ਸਾਡੇ ਬਹਾਦਰ ਸੂਰਬੀਰਾਂ ਦੀ ਸ਼ਹਾਦਤ ਬਾਰੇ ਪੂਰਾ ਸੰਸਾਰ ਜਾਣ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸਾਰਾਗੜੀ ਮੈਮੋਰੀਅਲ ‘ਤੇ ਇੰਟਰਪ੍ਰੇਟਸ਼ਨ ਸੈਂਟਰ ਤੇ ਅਧਾਰਿਤ ਇੱਕ ਟੂਰਿਸਟ ਫੈਸ਼ਲੀਟੇਸ਼ਨ ਸੈਂਟਰ ਸਥਾਪਿਤ ਕੀਤਾ ਜਾਵੇਗਾ। (Punjab Government)

ਜਿਸ ‘ਤੇ 2 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਤਰ੍ਹਾਂ ਫ਼ਿਰੋਜ਼ਪੁਰ ਦੇ ਇਤਿਹਾਸਕ ਹੁਸੈਨੀਵਾਲਾ ਰੇਲਵੇ ਸਟੇਸ਼ਨ ਦਾ ਵੀ ਆਧੁਨਿਕੀਕਰਨ ਕੀਤਾ ਜਾਵੇਗਾ, ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਕੰਮਾਂ ਲਈ ਗ੍ਰਾਂਟ ਜਾਰੀ ਕਰ ਦਿੱਤੀ ਜਾਵੇਗੀ। ਪ੍ਰੋਗਰਾਮ ਦੌਰਾਨ ਉਨ੍ਹਾਂ ਸਾਰਾਗੜੀ ਦੀ ਲੜਾਈ ‘ਚ ਸ਼ਹੀਦ ਹੋਏ 21 ਜਵਾਨਾਂ ਦੇ ਵਾਰਿਸਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਬਾਅਦ ਕਾਰਗਿਲ ਯੁੱਧ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਭੇਂਟ ਕੀਤੇ। (Punjab Government)